05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

’ਹਮਾਰੇ ਰਾਮ ਸ਼ੋਅ’ ‘ਚ ਟਿਕਟਾਂ ਦੀ ਚੈਕਿੰਗ ਲਈ ਡੀ.ਈ.ਓ. ਵਲੋਂ ਜਾਰੀ ਕੀਤੇ ਫ਼ੁਰਮਾਨ ਦੀ ਨਿਖੇਧੀ ਕਰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਅਹੁਦੇਦਾਰ ਤੇ ਮੈਂਬਰ। ਡੀ. ਈ. ਓ. ਵਲੋਂ ਅਧਿਆਪਕਾਂ ਦੀ ਟਿਕਟ ਚੈਕਿੰਗ ਲਈ ਡਿਊਟੀ ਲਗਾਉਣ ਦੇ ਦਿੱਤੇ ਹੁਕਮਾਂ ਦੀ ਕੀਤੀ ਨਿੰਦਾ

ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਧਿਆਪਕਾਂ ਦੀ ਨੁਮਾਇੰਦਾ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ. ਈ.

ਅਜੀਤ ਡੈਸਕ 05-09-2026
ਹੁਸ਼ਿਆਰਪੁਰ, 4 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਧਿਆਪਕਾਂ ਦੀ ਨੁਮਾਇੰਦਾ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ. ਈ. ਓ.) ਹੁਸ਼ਿਆਰਪੁਰ ਵਲੋਂ ਜਾਰੀ ਉਸ ਹਾਲੀਆ ਫ਼ੁਰਮਾਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ, ਜਿਸ ਵਿਚ ਲਗਪਗ 50 ਸਰਕਾਰੀ ਅਧਿਆਪਕਾਂ ਨੂੰ ਆਗਾਮੀ ‘ਹਮਾਰੇ ਰਾਮ ਸ਼ੋਅ’ ‘ਚ ਟਿਕਟਾਂ ਦੀ ਚੈਕਿੰਗ ਲਈ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ। ਡੀ. ਟੀ. ਐਫ. ਯੂਨੀਅਨ ਦੇ ਨੁਮਾਇੰਦਿਆਂ ਮੁਕੇਸ਼ ਕੁਮਾਰ ਸੂਬਾ ਸੰਯੁਕਤ ਸਕੱਤਰ ਪੰਜਾਬ, ਸੁਖਦੇਵ ਡਾਨਸੀਵਾਲ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਇੰਦਰ ਸੁਖਦੀਪ ਓਡਰਾ ਜ਼ਿਲ੍ਹਾ ਜਨਰਲ ਸਕੱਤਰ ਨੇ ਇਸ ਹੁਕਮ ਨੂੰ ਅਕਾਦਮਿਕ ਤਰਜੀਹਾਂ ਦੀ ਸ਼ਰੇਆਮ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਦੇ ਇਨ੍ਹਾਂ ਨਾਜ਼ੁਕ ਦਿਨਾਂ ‘ਚ ਅਧਿਆਪਕਾਂ ਨੂੰ ਗ਼ੈਰ-ਅਕਾਦਮਿਕ ਕੰਮਾਂ ‘ਚ ਧੱਕਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਜਨ ਗਣਨਾ, ਐੱਸ. ਆਈ. ਆਰ. ਤੇ ਹੋਰ ਗੈਰ ਵਿੱਦਿਅਕ ਹੁਣ ਡਿਊਟੀਆਂ ਕਾਰਨ ਅਧਿਆਪਕਾਂ ਨੂੰ ਵਿਦਿਆਰਥੀਆਂ ਤੋਂ ਲੰਬੇ ਸਮੇਂ ਲਈ ਦੂਰ ਰੱਖਿਆ ਗਿਆ ਹੈ, ਜਿਸ ਕਾਰਨ ਉਹ ਪੜ੍ਹਾਈ ’ਚ ਪਛੜੇ ਹੋਏ ਹਨ, ਹੁਣ ਅਧਿਆਪਕਾਂ ਦੀ ਡਿਊਟੀ ਟਿਕਟਾਂ ਚੈਕਿੰਗ ਤੇ ਲਾ ਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਇਸ ਵਿਵਾਦਿਤ ਹੁਕਮ ਨੂੰ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਫ਼ੈਸਲਾ ਤੁਰੰਤ ਰੱਦ ਨਾ ਕੀਤਾ ਗਿਆ ਤਾਂ ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਲਈ ਅਧਿਆਪਕ ਜ਼ਿਲ੍ਹਾ ਪੱਧਰੀ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਮਨਜੀਤ ਦਸੂਹਾ ਜ਼ਿਲ੍ਹਾ ਜਨਰਲ ਸਕੱਤਰ ਡੀ. ਐਮ. ਐਫ., ਸੰਦੀਪ ਗਿੱਲ 4161 ਯੂਨੀਅਨ ਸੂਬਾ ਪ੍ਰਧਾਨ ਸਬਲਕਾਰ ਮਘਾਣੀਆ, ਰਾਕੇਸ਼ ਕੁਮਾਰ, ਪ੍ਰਵੀਨ ਕੁਮਾਰ, ਬਲਜੀਤ ਮਹਿਮੋਵਾਲ, ਇਕਬਾਲ ਸਿੰਘ ਨੇ ਵੀ ਉਕਤ ਨਾਦਰਸ਼ਾਹੀ ਫੁਰਮਾਨ ਦੀ ਨਿਖੇਧੀ ਕੀਤੀ।
ਪਿਛਲੀ ਖ਼ਬਰ ਸੂਬੇਦਾਰ ਪ੍ਰਦੀਪ ਕੁਮਾਰ ਨੇ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਨੌਸ਼ਹਿਰਾ ਕਾਲਜ ’ਚ ਸਵੀਪ ਗਤੀਵਿਧੀਆਂ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।