06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਸ਼ਾ ਕਰਦਾ ਨੌਜਵਾਨ ਮੌਕੇ ’ਤੇ ਚੜ੍ਹਿਆ ਪੁਲਿਸ ਅੜਿੱਕੇ

ਹਾਜੀਪੁਰ, 5 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਇਕ ਨੌਜਵਾਨ ’ਤੇ ਐਨ. ਡੀ.

ਅਜੀਤ ਡੈਸਕ 06-09-2026
ਹਾਜੀਪੁਰ, 5 ਸਤੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਵਲੋਂ ਇਕ ਨੌਜਵਾਨ ’ਤੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਐਸ. ਐੱਚ. ਓ. ਇੰਸਪੈਕਟਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਸ਼ਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਨਖ਼ੂਹ ਬੁੱਢਾਬੜ ਨੂੰ ਜਾਂਦੇ ਹੋਏ ਲੀਚੀਆਂ ਦੇ ਬਾਗ਼ ਨਜ਼ਦੀਕ ਪੁੱਜੇ ਤਾਂ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ, ਜਿਸ ਦੀ ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਂਅ ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ਸੋਮ ਰਾਜ ਵਾਸੀ ਦੇਪੁਰ ਥਾਣਾ ਤਲਵਾੜਾ ਦੱਸਿਆ। ਉਕਤ ਨੌਜਵਾਨ ਦਾ ਸਰਕਾਰੀ ਹਸਪਤਾਲ ਤੋਂ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜ਼ੀਟਿਵ ਆਇਆ। ਹਾਜੀਪੁਰ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੈਨਸ਼ਨ ਕਾਰਡ ਅਪਡੇਟ ਕਰਨ ਦਾ ਝਾਂਸਾ ਦੇ ਕੇ 1.97 ਲੱਖ ਦੀ ਠੱਗੀ ਅਗਲੀ ਖ਼ਬਰ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।