ਦੋਆਬਾ ਕਿਸਾਨ ਕਮੇਟੀ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ
ਗੜ੍ਹਦੀਵਾਲਾ, 5 ਸਤੰਬਰ (ਚੱਗਰ)-ਇਕ ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਦੇਖ-ਰੇਖ ਹੇਠ ਲਗਾਏ ਵਿਸ਼ਾਲ ਰੋਸ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਅੱਜ ਸਰਕਲ ਗੜ੍ਹਦੀਵਾਲਾ ਤੋਂ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਜਥਾ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਮਰਾ ਨੇ ਕਿਹਾ ਕਿ ਮੋਰਚੇ ਦੀਆਂ ਜਿਹੜੀਆਂ ਮੰਗਾਂ ਹਨ ਸਰਕਾਰ ਉਨ੍ਹਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਦਾ ਤੁਰੰਤ ਹੱਲ ਕੱਢੇ।
ਅਜੀਤ ਡੈਸਕ
06-09-2026