06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਰਤੀ ਜਨਤਾ ਪਾਰਟੀ ਵਾਲੇ ਸ਼ੁੱਧੀਕਰਨ ਕਰਵਾਉਣ ਦੀ ਥਾਂ ਆਪਣਾ ਬੁੱਧੀਕਰਨ ਕਰਵਾਉਣ-ਆਦੀਆ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਦਵਾਨੀ ਦੇ ਰਾਮ-ਲੀਲ੍ਹਾ ਮੈਦਾਨ ‘ਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਕਥਿਤ ਤੌਰ ‘ਤੇ ਕਰਵਾਏ ਗਏ ‘ਸ਼ੁੱਧੀਕਰਨ’ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ ਅਤੇ ਅਜਿਹੀ ਘਟਨਾ ਦਲਿਤਾਂ ਦੇ ਸਨਮਾਨ ਤੇ ਸੰਵਿਧਾਨ ਦਾ ਅਪਮਾਨ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕ ਪਵਨ ਕੁਮਾਰ ਆਦੀਆ ਨੇ ਕੀਤਾ।

ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨਾਲ ਐਡ: ਦਲਜੀਤ ਸਿੰਘ ਗਿਲਜੀਆਂ, ਸੁੰਦਰ ਸ਼ਾਮ ਅਰੋੜਾ, ਐਡ: ਰੋਹਿਤ ਜੋਸ਼ੀ, ਐਡ: ਰਣਜੀਤ ਕੁਮਾਰ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹਲਦਵਾਨੀ ਦੇ ਰਾਮ-ਲੀਲ੍ਹਾ ਮੈਦਾਨ ‘ਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਕਥਿਤ ਤੌਰ ‘ਤੇ ਕਰਵਾਏ ਗਏ ‘ਸ਼ੁੱਧੀਕਰਨ’ ਦੀ ਘਟਨਾ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ ਅਤੇ ਅਜਿਹੀ ਘਟਨਾ ਦਲਿਤਾਂ ਦੇ ਸਨਮਾਨ ਤੇ ਸੰਵਿਧਾਨ ਦਾ ਅਪਮਾਨ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਭਵਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕਾਂਗਰਸੀ ਵਿਧਾਇਕ ਪਵਨ ਕੁਮਾਰ ਆਦੀਆ ਨੇ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਖੜਗੇ ਦੀ ਰੈਲੀ ਤੋਂ ਬਾਅਦ ਰਾਮ-ਲੀਲ੍ਹਾ ਮੈਦਾਨ ਦਾ ਕਥਿਤ ਸ਼ੁੱਧੀਕਰਨ ਕਰਨਾ ਸ਼ਰਮਨਾਕ ਘਟਨਾ ਹੈ ਅਤੇ ਉਨ੍ਹਾਂ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ। ਆਦੀਆ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨੇ ਉਕਤ ਪ੍ਰੋਗਰਾਮ ‘ਚ ਸ਼ਾਂਤੀਪੂਰਵਕ ਹਿੱਸਾ ਲਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਰੈਲੀ ਤੋਂ ਬਾਅਦ ਮੈਦਾਨ ’ਚ ਕਥਿਤ ਸ਼ੁੱਧੀਕਰਨ ਸਮਾਗਮ ਕਰਵਾਉਣ ਦੀ ਲੋੜ ਕਿਉਂ ਪਈ? ਅਤੇ ਇਸ ਘਟਨਾ ਨਾਲ ਭਾਰਤੀ ਜਨਤਾ ਪਾਰਟੀ ਦਾ ਦਲਿਤ ਵਿਰੋਧੀ ਚਿਹਰਾ ਬੇਨਿਕਾਬ ਹੋ ਗਿਆ ਹੈ। ਆਦੀਆ ਨੇ ਕਿਹਾ ਕਿ ਜਦੋਂ ਵੀ ਧਰਮ ਦੇ ਆਧਾਰ ‘ਤੇ ਰਾਜਨੀਤੀ ਕੀਤੀ ਜਾਂਦੀ ਹੈ, ਤਾਂ ਦੇਸ਼ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਸਾਂਝੇ ਭਾਈਚਾਰੇ ਤੇ ਧਰਮ ਨਿਰਪੱਖਤਾ ਦੇ ਸਿਧਾਂਤਾਂ ‘ਤੇ ਹਮਲਾ ਕਰ ਰਹੀ ਹੈ, ਜਿਸ ਕਰਕੇ ਦੇਸ਼ ਦੇ ਲੋਕ ਜਲਦ ਭਾਜਪਾ ਨੂੰ ਸੱਤਾਹੀਣ ਕਰ ਦੇਣਗੇ। ਆਦੀਆ ਵਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਭੇਦਭਾਵ ਦਾ ਸਾਹਮਣਾ ਕਰ ਰਹੇ ਲੋਕਾਂ ਦੇ ਮੁੱਦੇ ਉਠਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਕਿਸੇ ਵੀ ਵਿਅਕਤੀ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਖੜ੍ਹੀ ਰਹੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਐਡ: ਦਲਜੀਤ ਸਿੰਘ ਗਿਲਜ਼ੀਆਂ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਐਡਵੋਕੇਟ ਰੋਹਿਤ ਜੋਸ਼ੀ, ਹਲਕਾ ਇੰਚਾਰਜ ਚੱਬੇਵਾਲ ਐਡਵੋਕੇਟ ਰਣਜੀਤ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੁੱਡਬਰੀ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਸਕੂਲ ਦੇ ਹੋਣਹਾਰ ਅਧਿਆਪਕ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।