ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਦੀ ਮੀਟਿੰਗ
ਮਾਹਿਲਪੁਰ, 5 ਸਤੰਬਰ (ਰਜਿੰਦਰ ਸਿੰਘ)-ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਮਾਹਿਲਪੁਰ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਸੀਹਰਾ ਦੀ ਅਗਵਾਈ ‘ਚ ਹੋਈ, ਜਿਸ ‘ਚ ਸੁਸਾਇਟੀ ਮੈਂਬਰ ਤੇ ਸ੍ਰੀ ਵਿਸ਼ਵਕਰਮਾ ਭਵਨ ਪ੍ਰਬੰਧਕ ਕਮੇਟੀ ਮਾਹਿਲਪੁਰ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਪ੍ਰਧਾਨ ਜਸਵੰਤ ਸਿੰਘ ਸੀਹਰਾ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸ੍ਰੀ ਵਿਸ਼ਵਕਰਮਾ ਭਵਨ ਮਾਹਿਲਪੁਰ ਵਿਖੇ ਕੀਤੇ ਜਾਣ ਸੰਬੰਧੀ ਫ਼ੈਸਲਾ ਕੀਤਾ।
ਮਾਹਿਲਪੁਰ, 5 ਸਤੰਬਰ (ਰਜਿੰਦਰ ਸਿੰਘ)-ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਮਾਹਿਲਪੁਰ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਸੀਹਰਾ ਦੀ ਅਗਵਾਈ ‘ਚ ਹੋਈ, ਜਿਸ ‘ਚ ਸੁਸਾਇਟੀ ਮੈਂਬਰ ਤੇ ਸ੍ਰੀ ਵਿਸ਼ਵਕਰਮਾ ਭਵਨ ਪ੍ਰਬੰਧਕ ਕਮੇਟੀ ਮਾਹਿਲਪੁਰ ਦੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਪ੍ਰਧਾਨ ਜਸਵੰਤ ਸਿੰਘ ਸੀਹਰਾ ਨੇ ਦੱਸਿਆ ਕਿ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸ੍ਰੀ ਵਿਸ਼ਵਕਰਮਾ ਭਵਨ ਮਾਹਿਲਪੁਰ ਵਿਖੇ ਕੀਤੇ ਜਾਣ ਸੰਬੰਧੀ ਫ਼ੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕਾਰਜ ਇਲਾਕਾ ਨਿਵਾਸੀ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ ਅਤੇ ਵਿਆਹ ਦਾ ਸਾਰਾ ਖਰਚਾ ਸੁਸਾਇਟੀ ਵਲੋਂ ਕੀਤਾ ਜਾਵੇਗਾ, ਜਿਸ ‘ਚ ਕਮੇਟੀ ਵਲੋਂ ਲੜਕੀਆਂ ਨੂੰ ਘਰ ਦੀ ਵਰਤੋਂ ਵਾਲਾ ਸਾਰਾ ਸਾਮਾਨ ਅਤੇ ਖਾਣੇ ਪੀਣੇ ਦਾ ਸਾਰਾ ਪ੍ਰਬੰਧ ਸੁਸਾਇਟੀ ਵਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋੜਵੰਦ ਪਰਿਵਾਰ 31 ਅਕਤੂਬਰ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਗੁਰਦੀਪ ਸਿੰਘ ਸੰਘਾ, ਇੰਜ. ਜਗਜੀਤ ਸਿੰਘ, ਸੂਬੇਦਾਰ ਕਿਸ਼ਨ ਸਿੰਘ, ਗਿਆਨ ਸਿੰਘ, ਬਲਦੇਵ ਸਿੰਘ ਐਮ. ਸੀ., ਅਮਰੀਕ ਸਿੰਘ ਸੀਹਰਾ, ਜਸਵਿੰਦਰ ਸਿੰਘ ਸੀਹਰਾ, ਠੇਕੇਦਾਰ ਜਗਜੀਤ ਸਿੰਘ ਘੁਮਿਆਲਾ, ਸਤਨਾਮ ਸਿੰਘ ਸੂਰਜ, ਜਤਿੰਦਰ ਸਿੰਘ ਅਜੀਮਲ ਸਮੇਤ ਸਮੂਹ ਮੈਂਬਰ ਹਾਜ਼ਰ ਸਨ।