07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਬ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਨਿਰਦੇਸ਼ਕ ਅਨੁਜ ਤੋਲਾ, ਅਮਿੱਤ ਤੋਲਾ, ਅਨੂੰ ਤੋਲਾ ਤੇ ਰੀਤੂ ਤੋਲਾ ਨੇ ਦੀਪ ਜਗ੍ਹਾ ਕੀਤੀ।

ਅਜੀਤ ਡੈਸਕ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਦਿੱਲੀ ਇੰਟਰਨੈਸ਼ਨਲ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪੁਰਬ ਮਨਾਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਨਿਰਦੇਸ਼ਕ ਅਨੁਜ ਤੋਲਾ, ਅਮਿੱਤ ਤੋਲਾ, ਅਨੂੰ ਤੋਲਾ ਤੇ ਰੀਤੂ ਤੋਲਾ ਨੇ ਦੀਪ ਜਗ੍ਹਾ ਕੀਤੀ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ’ਚ ਛੋਟੇ ਛੋਟੇ ਵਿਦਿਆਰਥੀਆਂ ਨੇ ਸੁੰਦਰ ਪੇਸ਼ਕਾਰੀਆਂ ਪੇਸ਼ ਕੀਤੀਆਂ। ਇਸ ਮੌਕੇ ਬੱਚਿਆਂ ਦੇ ਮਾਪੇ ਵਿਸ਼ੇਸ਼ ਤੌਰ ’ਤੇ ਸਮਾਗਮ ’ਚ ਸ਼ਾਮਿਲ ਹੋਏ। ਮੋਂਟੇਸਰੀ-1 ਦੇ ਛੋਟੇ ਵਿਦਿਆਰਥੀਆਂ ਨੇ ਰਾਧਾ ਕ੍ਰਿਸ਼ਨ ਦਾ ਮਨਮੋਹਕ ਰੂਪ ਧਾਰਨ ਕਰਕੇ ਸ਼ਾਨਦਾਰ ਪੇਸ਼ਕਾਰੀ ਕੀਤੀ। ਰੰਗ ਬਰੰਗੀਆਂ ਪੌਸ਼ਾਕਾਂ ਨਾਲ ਸਜੇ ਰਾਧਾ ਕ੍ਰਿਸ਼ਨ ਬੇਹੱਦ ਆਕਰਸ਼ਕ ਲੱਗ ਰਹੇ ਸਨ। ਇਸ ਮੌਕੇ ਨਿਰਦੇਸ਼ਕ ਅਨੁਜ ਤੋਲਾ ਨੇ ਕਿਹਾ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ’ਚ ਵੀ ਬੱਚਿਆਂ ਨੂੰ ਭਾਗ ਲੈਣ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੇ ਚੰਗੇ ਨਤੀਜਿਆਂ ’ਚ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦਾ ਸਮਰਪਰਣ ਤੇ ਮਾਪਿਆਂ ਦਾ ਸਹਿਯੋਗ ਦਾ ਮਹੱਤਵਪੂਰਨ ਯੋਗਦਾਨ ਹੈ। ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲਾਂ ’ਚ ਮਨਾਈ ਜਨਮ ਅਸ਼ਟਮੀ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਆਦਮਵਾਲ ਵਿਖੇ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦੇ ਰੂਪ ’ਚ ਸਜੇ ਵਿਦਿਆਰਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।