ਹੁਸ਼ਿਆਰਪੁਰ ਦੇ ਆਰੁਸ਼ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੋਗ ਐਸੋਸੀਏਸ਼ਨ ਵਲੋਂ 50ਵੀਂ ਪੰਜਾਬ ਸਟੇਟ ਯੋਗਾਸਨ ਸਪੋਰਟਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਕਰਵਾਈ ਗਈ, ਜਿਸ ’ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਚੈਂਪੀਅਨਸ਼ਿਪ ’ਚ ਹੁਸ਼ਿਆਰਪੁਰ ਦੇ ਸ਼ਾਲੀਮਾਰ ਨਗਰ ਦੇ ਆਰੁਸ਼ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਹਾਸਿਲ ਕੀਤਾ।
ਅਜੀਤ ਡੈਸਕ
08-09-2026