08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜੀ. ਆਰ. ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਅਧਿਆਪਕ ਦਿਵਸ ਮਨਾਇਆ

ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੀ. ਆਰ.

ਅਜੀਤ ਡੈਸਕ 08-09-2026
ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਵਲੋਂ ਚਲਾਏ ਜਾ ਰਹੇ ਜੀ. ਆਰ. ਡੀ. ਨਰਸਿੰਗ ਕਾਲਜ ਟਾਂਡਾ ਵਿਖੇ ਅਧਿਆਪਕ ਦਿਵਸ ਮਨਾਇਆ। ਸੰਸਥਾ ਦੀ ਚੇਅਰਪਰਸਨ ਪ੍ਰਦੀਪ ਕੌਰ, ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ , ਮੈਨੇਜਰ ਸਰਬਜੀਤ ਸਿੰਘ ਮੋਮੀ ਦੀ ਅਗਵਾਈ ਤੇ ਪ੍ਰਿੰਸੀਪਲ ਰੇਨੂ ਬਾਲਾ ਦੀ ਦੇਖ ਰੇਖ-ਹੇਠ ਮਨਾਏ ਗਏ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਵਾਲੇ ਅਧਿਆਪਕਾਂ ਦੀ ਮਿਹਨਤ ਨੂੰ ਸਲਾਮ ਕੀਤਾ। ਇਸ ਮੌਕੇ ਸੰਸਥਾ ਦੇ ਮੈਨੇਜਰ ਸਰਬਜੀਤ ਸਿੰਘ ਨੇ ਕਿਹਾ ਦੇਸ਼ ਭਰ ਵਿਚ ਅਧਿਆਪਕਾਂ ਦੇ ਸਨਮਾਨ ਵਜੋਂ ਮਨਾਇਆ ਜਾਂਦਾ ਹੈ ਤੇ ਇਹ ਦਿਨ ਮਹਾਨ ਅਧਿਆਪਕ, ਵਿਦਵਾਨ ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਯਾਦ ਨੂੰ ਸਮਰਪਿਤ ਹੈ। ਉਨ੍ਹਾਂ ਨੇ ਹੋਰ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲਾ ਵਿਅਕਤੀ ਨਹੀਂ ਹੁੰਦਾ, ਸਗੋਂ ਉਹ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਦਿਸ਼ਾ ਦਿਖਾਉਣ, ਚੰਗੇ ਸੰਸਕਾਰ ਦੇਣ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਪ੍ਰਿੰਸੀਪਲ ਰੇਨੂ ਬਾਲਾ ਨੇ ਸਮੋ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਕ ਚੰਗਾ ਅਧਿਆਪਕ ਵਿਦਿਆਰਥੀ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ। ਅਧਿਆਪਕ ਦਿਵਸ ਸਾਨੂੰ ਇਹ ਯਾਦ ਕਰਵਾਉਂਦਾ ਹੈ ਕਿ ਸਮਾਜ ਦੀ ਤਰੱਕੀ ਵਿਚ ਅਧਿਆਪਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਹੋਰ ਕਿਹਾ ਕਿ ਸਾਨੂੰ ਆਪਣੇ ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਵਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਰੇਨੂ ਬਾਲਾ ਤੋਂ ਇਲਾਵਾ ਲਵਲੀ ਸੈਣੀ, ਗਗਨਦੀਪ ਕੌਰ, ਡਾ. ਤਵਲੀਨ ਕੌਰ, ਬਲਜੀਤ ਕੌਰ, ਦਲਜਿੰਦਰ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਲਖਵਿੰਦਰ ਕੌਰ, ਕਸ਼ਮੀਰ ਕੌਰ ਆਦਿ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਅਧਿਆਪਕਾਂ ਦਾ ‘ਨੇਸ਼ਨ ਬਿਲਡਰ ਐਵਾਰਡ’ ਨਾਲ ਸਨਮਾਨ ਅਗਲੀ ਖ਼ਬਰ ਸਿਲਵਰ ਓਕ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।