ਸੇਂਟ ਸੋਲਜਰ ਕਾਲਜ ’ਚ ‘ਸਵੀਪ’ ਤਹਿਤ ਜਾਗਰੂਕਤਾ ਕੈਂਪ ਲਗਾਇਆ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਫਾਰਮੇਸੀ ਐਂਡ ਪੋਲੀਟੈਕਨਿਕ ਚੱਬੇਵਾਲ ਵਿਖੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਲੋਕਤਾਂਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ‘ਸਵੀਪ’ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਤਹਿਤ ਜਾਗਰੂਕਤਾ ਕੈਂਪ ਲਗਾਇਆ। ਪ੍ਰੋਗਰਾਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਸੀ ਕਲਾਂ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਸਵੀਪ ਦੇ ਉਦੇਸ਼ਾਂ ਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਅਜੀਤ ਡੈਸਕ
08-09-2026