09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰੋਲ ਆਬਜ਼ਰਵਰ ਡੀ. ਐੱਸ. ਮਾਂਗਟ ਵਲੋਂ ਐੱਸ. ਆਈ. ਆਰ. ਪ੍ਰਕਿਰਿਆ ਦੀ ਸਮੀਖਿਆ

ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ.

ਐੱਸ. ਆਈ. ਆਰ. ਪ੍ਰਕਿਰਿਆ ਬਾਰੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਸੂਬੇ ਦੇ ਸਕੱਤਰ ਲੋਕਪਾਲ ਤੇ ਰੋਲ ਆਬਜ਼ਰਵਰ ਡੀ. ਐੱਸ. ਮਾਂਗਟ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 09-09-2026
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ. ਆਈ. ਆਰ.) ਪ੍ਰਕਿਰਿਆ ਦੀ ਜ਼ਿਲ੍ਹੇ ਵਿਚ ਸਮੀਖਿਆ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਵਲੋਂ ਨਿਯੁਕਤ ਕੀਤੇ ਰੋਲ ਅਬਜ਼ਰਵਰ ਪੰਜਾਬ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਅਤੇ ਸਕੱਤਰ ਲੋਕਪਾਲ ਡੀ. ਐੱਸ. ਮਾਂਗਟ ਨੇ ਇਥੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਦੀ ਮੌਜੂਦਗੀ ’ਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਐੱਸ. ਆਈ. ਆਰ. ਲਈ ਤਾਇਨਾਤ ਅਮਲੇ ਨਾਲ ਗੱਲਬਾਤ ਕਰਕੇ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਸਥਾਨਕ ਜ਼ਿਲ੍ਹਾ ਮਿੰਨੀ ਸਕੱਤਰੇਤ ਵਿਖੇ ਰੋਲ ਅਬਜ਼ਰਵਰ ਡੀ. ਐੱਸ. ਮਾਂਗਟ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਵਧੀਕ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਕਮਿਸ਼ਨਰ, ਐੱਸ. ਡੀ. ਐਮਜ਼-ਕਮ-ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਤੇ ਸੈਕਟਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਤਾਕੀਦ ਕੀਤੀ ਕਿ ਕਿਸੇ ਵੀ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੋਣ ਤੋਂ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਡਰਾਫ਼ਟ ਵੋਟਰ ਸੂਚੀ ਵਿਚ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਕਿਸੇ ਕਾਰਨ ਨਹੀਂ ਆਇਆ ਤਾਂ ਉਹ ਸੰਬੰਧਿਤ ਅਧਿਕਾਰੀਆਂ ਕੋਲ 12 ਸਤੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾ ਕੇ ਆਪਣੀ ਵੋਟ ਯਕੀਨੀ ਬਣਾ ਸਕਦੇ ਹਨ ਕਿਉਂਕਿ ਚੋਣ ਕਮਿਸ਼ਨ ਵਲੋਂ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾਂ ਉਪਰੰਤ ਦਾਅਵੇ ਤੇ ਇਤਰਾਜ਼ ਲਈ 12 ਸਤੰਬਰ ਤੱਕ ਦਾ ਸਮਾਂ ਮੁਕੱਰਰ ਕੀਤਾ ਗਿਆ ਹੈ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਪੁੱਜਦੇ ਕਰਨ ਨੂੰ ਤਰਜ਼ੀਹ ਦੇਣ ਤਾਂ ਜੋ ਕਿਸੇ ਵੀ ਯੋਗ ਵਿਅਕਤੀ ਦੀ ਕਿਸੇ ਵੀ ਕਾਰਨ ਕਰਕੇ ਵੋਟ ਨਾ ਕੱਟੀ ਜਾਵੇ। ਉਨ੍ਹਾਂ ਕਿਹਾ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਣਾ ਹੈ। ਉਪਰੰਤ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਹੋਵੇਗੀ। ਰੋਲ ਅਬਜ਼ਰਵਰ ਡੀ. ਐੱਸ. ਮਾਂਗਟ ਨੇ ਦੱਸਿਆ ਕਿ ਵੋਟਰ ਲੋੜੀਂਦੇ ਫਾਰਮ ਭਾਰਤ ਚੋਣ ਕਮਿਸ਼ਨ ਦੇ ਵੋਟਰ ਸੇਵਾਵਾਂ ਪੋਰਟਲ ਰਾਹੀਂ ਜਾਂ ਚੋਣ ਕਮਿਸ਼ਨ ਦੀ ਮੋਬਾਈਲ ਐਪ ਰਾਹੀਂ ਜਮ੍ਹਾ ਕਰਵਾ ਸਕਦੇ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬੀ. ਐਲ. ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹੇ ’ਚ ਐੱਸ. ਆਈ. ਆਰ. ਦੀ ਸਮੁੱਚੀ ਪ੍ਰਕਿਰਿਆ ਬੇਹੱਦ ਵਧੀਆ ਢੰਗ ਨਾਲ ਚੱਲ ਰਹੀ ਹੈ ਤੇ ਉਨ੍ਹਾਂ ਵਲੋਂ ਵੀ ਸੰਬੰਧਿਤ ਅਮਲੇ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੇ ਨੁਮਾਇੰਦਿਆਂ ਵਲੋਂ ਕੀਤੇ ਗਏ ਸਵਾਲਾਂ ਦਾ ਜਵਾਬ ਰੋਲ ਅਬਜ਼ਰਵਰ ਡੀ. ਐੱਸ. ਮਾਂਗਟ ਨੇ ਜਵਾਬ ਦਿੱਤਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜੇਕਰ ਕੋਈ ਵੋਟਰ ਖ਼ੁਦ ਸੁਣਵਾਈ ਲਈ ਹਾਜ਼ਰ ਹੋਣ ਦੇ ਸਮਰੱਥ ਨਹੀਂ ਹੈ ਤਾਂ ਉਹ ਅਧਿਕਾਰਤ ਪੱਤਰ ਰਾਹੀਂ ਆਪਣੇ ਪ੍ਰਤੀਨਿਧੀ ਨੂੰ ਨਿਯੁਕਤ ਕਰ ਸਕਦਾ ਹੈ। ਅਧਿਕਾਰਤ ਵਿਅਕਤੀ ਨੋਟਿਸ ਵਿਚ ਦਰਜ ਸਮੇਂ ਤੇ ਸਥਾਨ ’ਤੇ ਵੋਟਰ ਦੀ ਤਰਫ਼ੋਂ ਲੋੜੀਂਦੇ ਦਸਤਾਵੇਜ਼ ਪੇਸ਼ ਕਰ ਸਕਦਾ ਹੈ। ਅਧਿਕਾਰਤ ਪੱਤਰ ਸੰਬੰਧਿਤ ਬੀ. ਐਲ. ਓ. ਜਾਂ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਰੋਲ ਅਬਜ਼ਰਵਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਜਿਨ੍ਹਾਂ ’ਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਜਨੀਸ਼ ਟੰਡਨ, ਭਾਰਤੀ ਜਨਤਾ ਪਾਰਟੀ ਤੋਂ ਭੂਸ਼ਨ ਸ਼ਰਮਾ, ਸੀ. ਪੀ. ਆਈ. (ਐਮ) ਗੁਰਮੇਲ ਸਿੰਘ, ਸ਼੍ਰੋਮਣੀ ਅਕਾਲੀ ਦਲ (ਬ) ਪ੍ਰੇਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਡਾ. ਸ਼ਿਵਾਨੀ ਅਰੋੜਾ, ਭਾਰਤੀ ਜਨਤਾ ਪਾਰਟੀ ਤੋਂ ਡੀ. ਐੱਸ. ਬਾਗੀ, ਆਮ ਆਦਮੀ ਪਾਰਟੀ ਤੋਂ ਹਰਦੀਪ ਸਿੰਘ ਧਾਮੀ ਅਤੇ ਡਾ. ਪੰਕਜ ਸ਼ਿਵ ਸ਼ਾਮਲ ਸਨ, ਨਾਲ ਜ਼ਿਲ੍ਹੇ ਵਿਚ ਚੱਲ ਰਹੀ ਐੱਸ. ਆਈ. ਆਰ. ਪ੍ਰਕਿਰਿਆ ਬਾਰੇ ਵਿਸਥਾਰ ਵਿਚ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਸਮੂਹ ਐੱਸ. ਡੀ. ਐਮਜ਼, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਿੰਸੀਪਲ ਤਰਲੋਚਨ ਸਿੰਘ ਨੇ ਖੜਕਾਂ ਸਕੂਲ ’ਚ ਪੂਰੇ ਕੀਤੇ 5 ਸਾਲ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।