11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖ਼ਾਲਸਾ ਸਕੂਲ ’ਚ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ

ਗੜ੍ਹਦੀਵਾਲਾ, 10 ਸਤੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਚ ਕਰਵਾਈਆਂ ਜਾ ਰਹੀਆਂ ਬਲਾਕ ਭੂੰਗਾ ਦੀਆਂ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਖ਼ਾਲਸਾ ਸਕੂਲ ਕਮੇਟੀ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਨੇ ਸਾਂਝੇ ਤੌਰ ’ਤੇ ਕੀਤਾ।

ਅਜੀਤ ਡੈਸਕ 11-09-2026
ਗੜ੍ਹਦੀਵਾਲਾ, 10 ਸਤੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਚ ਕਰਵਾਈਆਂ ਜਾ ਰਹੀਆਂ ਬਲਾਕ ਭੂੰਗਾ ਦੀਆਂ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਹੋ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਖ਼ਾਲਸਾ ਸਕੂਲ ਕਮੇਟੀ ਦੇ ਪ੍ਰਧਾਨ ਤੇ ਸਟੇਟ ਐਵਾਰਡੀ ਤਰਸੇਮ ਸਿੰਘ ਧੁੱਗਾ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਵਿਧਾਇਕ ਰਾਜਾ ਗਿੱਲ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ ਵਿਸ਼ੇਸ਼ ਖੇਡ ਸਟੇਡੀਅਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਨੂੰ ਕਰਵਾਉਣ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਪ੍ਰਿੰ. ਅਰਵਿੰਦਰ ਕੌਰ ਗਿੱਲ ਤੇ ਉਨ੍ਹਾਂ ਦੇ ਸਟਾਫ਼ ਦਾ ਵਿਸ਼ੇਸ਼ ਸਹਿਯੋਗ ਹੈ। ਇਸ ਮੌਕੇ ਵਾਈਸ ਪ੍ਰਿੰ. ਇੰਦਰਵੀਰ ਕੌਰ, ਨੰਬਰਦਾਰ ਰਸ਼ਪਾਲ ਸਿੰਘ ਸਹੋਤਾ, ਸਪੋਰਟਸ ਚੇਅਰਮੈਨ ਗੁਰਸ਼ਮਿੰਦਰ ਸਿੰਘ ਰੰਮੀ ਢੋਲੋਵਾਲ, ਨਗਰ ਕੌਂਸਲ ਗੜ੍ਹਦੀਵਾਲਾ ਦੇ ਪ੍ਰ ਧਾਨ ਦੁਸ਼ੰਤ ਬਹਿਲ, ਕੌਂਸਲਰ ਸ਼ੈਂਕੀ ਕਲਿਆਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਮਿੰਟੂ, ਸੁਦੇਸ਼ ਕੁਮਾਰ ਟੋਨੀ, ਕੁਲਵਿੰਦਰ ਸਿੰਘ ਬੋਦਲ, ਸਤਵੀਰ ਸਿੰਘ ਗੋਂਦਪੁਰ, ਜਗਦੀਸ਼ ਬਹਾਦਰ ਸਿੰਘ ਮਨਹੋਤਾ, ਕੁਲਵੰਤ ਸਿੰਘ ਐਥਲੈਟਿਕਸ ਕੋਚ, ਸਤਬੀਰ ਸਿੰਘ ਪਲਿਆਲ, ਜਸਵਿੰਦਰ ਧੁੱਗਾ, ਹਰਵਿੰਦਰ ਸਿੰਘ ਬਾਹਲਾ, ਅਜਾਇਬ ਸਿੰਘ ਧੂਤ, ਕੋਚ ਹਰਜਿੰਦਰ ਸਿੰਘ ਟੋਨੀ, ਲਖਵੀਰ ਸਿੰਘ ਭੱਟਲਾਂ, ਗੁਵਰਧਨ ਲਾਲ ਬੋਦਲਾਂ, ਸਰਬਜੀਤ ਸਿੰਘ ਸਰਹਾਲਾ ਮੁੰਡੀਆ, ਕਮਲਦੀਪ ਸਿੰਘ ਸਮਰਾ ਅੰਬਾਲਾ ਜੱਟਾਂ, ਬਲਵੀਰ ਸਿੰਘ ਮਸੀਤੀ, ਮਲਕੀਤ ਸਿੰਘ ਮੁਰਾਦਪੁਰ ਨਰਿਆਲ, ਸਰਬਜੀਤ ਕੌਰ, ਮਨਪ੍ਰੀਤ ਕੌਰ, ਮੁਸਕਾਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾ ਜ਼ਰ ਸਨ।
ਪਿਛਲੀ ਖ਼ਬਰ ਨਵ-ਨਿਯੁਕਤ ਹੈੱਡ-ਮਿਸਟ੍ਰੈੱਸ ਬਲਵੀਰ ਕੌਰ ਨੂੰ ਅਹੁਦਾ ਸੰਭਾਲਣ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਚੇਲਾ-ਮੁਖਸ਼ੂਸਪੁਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।