ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ’ਤੇ ਤਸ਼ੱਦਦ ਕਰਨਾ ਨਿੰਦਣਯੋਗ-ਸਤਿੰਦਰ ਸੰਧੂ
ਟਾਂਡਾ ਉੜਮੁੜ, 12 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਣ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਕਥਿਤ ਤੌਰ ’ਤੇ ਤਸ਼ੱਦਦ ਜਾਂ ਧੱਕੇਸ਼ਾਹੀ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਅਜੀਤ ਡੈਸਕ
13-09-2026