ਵਾਸਲ ਐਜੂਕੇਸ਼ਨ ਨੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ’ਚ ਅਧਿਆਪਕ ਪੁਰਸਕਾਰ ਸਮਾਗਮ ‘ਵੀ ਆਨਰ’ ਕਰਵਾਇਆ
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ‘ਚ ਮੋਹਰੀ ਤੇ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕਰਨ ਵਾਲੀ ਸੰਸਥਾ ਵਾਸਲ ਐਜੂਕੇਸ਼ਨ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ‘ਚ ਅਧਿਆਪਕ ਪੁਰਸਕਾਰ ਸਮਾਗਮ ‘ਵੀ ਆਨਰ’ ਕਰਵਾਇਆ। ਇਸ ਮੌਕੇ ਵਾਸਲ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਸਾਰੇ ਵਿੱਦਿਅਕ ਅਦਾਰਿਆਂ ਦੇ ਸਿੱਖਿਆ ਵਿਭਾਗ ਨਾਲ ਜੁੜੇ ਅਧਿਆਪਕਾਂ, ਸਿੱਖਿਆ ਪ੍ਰਸ਼ਾਸਕਾਂ ਅਤੇ ਹੋਰ ਸਟਾਫ਼ ਨੂੰ ਵੱਖ-ਵੱਖ ਸ਼੍ਰੇਣੀਆਂ ‘ਚ ਸਨਮਾਨਿਤ ਕੀਤਾ।
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ‘ਚ ਮੋਹਰੀ ਤੇ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕਰਨ ਵਾਲੀ ਸੰਸਥਾ ਵਾਸਲ ਐਜੂਕੇਸ਼ਨ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ‘ਚ ਅਧਿਆਪਕ ਪੁਰਸਕਾਰ ਸਮਾਗਮ ‘ਵੀ ਆਨਰ’ ਕਰਵਾਇਆ। ਇਸ ਮੌਕੇ ਵਾਸਲ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਸਾਰੇ ਵਿੱਦਿਅਕ ਅਦਾਰਿਆਂ ਦੇ ਸਿੱਖਿਆ ਵਿਭਾਗ ਨਾਲ ਜੁੜੇ ਅਧਿਆਪਕਾਂ, ਸਿੱਖਿਆ ਪ੍ਰਸ਼ਾਸਕਾਂ ਅਤੇ ਹੋਰ ਸਟਾਫ਼ ਨੂੰ ਵੱਖ-ਵੱਖ ਸ਼੍ਰੇਣੀਆਂ ‘ਚ ਸਨਮਾਨਿਤ ਕੀਤਾ। ਵਾਸਲ ਐਜੂਕੇਸ਼ਨ ਨੇ ਸਾਲ 2006 ‘ਚ ਆਪਣੇ ਪਹਿਲੇ ਸਕੂਲ ਦਸੂਹਾ ਦੇ ਉਦਘਾਟਨ ਨਾਲ ਗੁਣਵੱਤਾ ਅਤੇ ਸਮਰਪਣ ਨਾਲ ਸਿੱਖਿਆ ਵੱਲ ਕੰਮ ਕਰਨਾ ਸ਼ੁਰੂ ਕੀਤਾ। ਵਰਤਮਾਨ ‘ਚ ਵਾਸਲ ਐਜੂਕੇਸ਼ਨ ਹੁਸ਼ਿਆਰਪੁਰ, ਜਲੰਧਰ ਅਤੇ ਲੁਧਿਆਣਾ ‘ਚ 5 ਸਕੂਲ ਚਲਾ ਰਿਹਾ ਹੈ। ਇਸ ਵਿਸ਼ੇਸ਼ ਮੌਕੇ ‘ਤੇ ਅਧਿਆਪਕਾਂ ਦੀ ਵਿਲੱਖਣ ਯੋਗਤਾਵਾਂ ਅਤੇ ਸਖ਼ਤ ਮਿਹਨਤ ਨੂੰ ਮਾਨਤਾ ਦਿੰਦੇ ਹੋਏ 17 ਵੱਖ-ਵੱਖ ਸ਼੍ਰੇਣੀਆਂ ਅਧੀਨ 166 ਪੁਰਸਕਾਰ ਵੰਡੇ ਗਏ। ਟੀਚਿੰਗ ਐਕਸੀਲੈਂਸ ਸ਼੍ਰੇਣੀ ਅਧੀਨ 33 ਪੁਰਸਕਾਰ ਦਿੱਤੇ ਗਏ। ਸਕੂਲ ਪ੍ਰਿੰਸੀਪਲ ਸੰਗੀਤਾ ਨਿਸਤਾਂਦਰਾ ਨੇ ਸਾਰੇ ਮੁੱਖ ਮਹਿਮਾਨਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਤੋਂ ਆਏ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ। ਟੋਰੈਂਸ ਟੀਮ ਨੇ ਇਕ ਸੁੰਦਰ ਗਾਇਕੀ ਤੇ ਸੰਗੀਤਕ ਪ੍ਰਦਰਸ਼ਨ ਪੇਸ਼ ਕੀਤਾ। ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਨੇ ਸਟਾਫ ਨੂੰ 23 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤੀ। ਇਸ ਮੌਕੇ ਚੇਅਰਮੈਨ ਸੰਜੀਵ ਵਾਸਲ, ਉਪ ਪ੍ਰਧਾਨ ਈਸ਼ਾ ਵਾਸਲ, ਸੀ. ਈ. ਓ. ਰਾਘਵ ਵਾਸਲ ਅਤੇ ਡਾਇਰੈਕਟਰ ਅਦਿੱਤੀ ਵਾਸਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ। ਸੀ. ਈ. ਓ. ਰਾਘਵ ਵਾਸਲ ਨੇ ਕਿਹਾ ਕਿ ਕਈ ਹੋਰ ਨਵੇਂ ਸਕੂਲਾਂ ਸੰਬੰਧੀ ਵੀ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਰਪਿਤ ਅਧਿਆਪਕ ਸਾਡੀਆਂ ਸੰਸਥਾਵਾਂ ਦੀ ਸਫਲਤਾ ਪਿੱਛੇ ਸਭ ਤੋਂ ਮਹੱਤਵਪੂਰਨ ਥੰਮ੍ਹ ਹਨ। ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਨੇ ਕਿਹਾ ਕਿ ਸਾਡਾ ਟੀਚਾ ਅਧਿਆਪਕਾਂ ਦੇ ਯੋਗਦਾਨ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਨੂੰ ਪ੍ਰੇਰਨਾ ਪ੍ਰਦਾਨ ਕਰਨਾ ਹੈ। ਅਧਿਆਪਕਾਂ ਦਾ ਕੰਮ ਸਿਰਫ਼ ਸਿੱਖਿਆ ਦੇਣ ਬਾਰੇ ਨਹੀਂ ਹੈ, ਸਗੋਂ ਸਮਾਜ ਨੂੰ ਸਹੀ ਦਿਸ਼ਾ ਵੱਲ ਸੇਧਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਵਾਸਲ ਸਟਾਫ਼ ਦੇ ਹੋਰ ਮੈਂਬਰਾਂ ਨੂੰ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਲਈ 30 ਲੱਖ ਰੁਪਏ ਤੋਂ ਵੱਧ ਦੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।