14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਟਾਂਡਾ ਉੜਮੁੜ, 13 ਸਤੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਦੀ ਨਾਮਵਰ ਸੰਸਥਾ ਐੱਮ. ਐੱਸ.

ਅਜੀਤ ਡੈਸਕ 14-09-2026
ਟਾਂਡਾ ਉੜਮੁੜ, 13 ਸਤੰਬਰ (ਭਗਵਾਨ ਸਿੰਘ ਸੈਣੀ)-ਟਾਂਡਾ ਦੀ ਨਾਮਵਰ ਸੰਸਥਾ ਐੱਮ. ਐੱਸ. ਕੇ. ਡੇ-ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਵੀ ਆਰੰਭ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਅਤੇ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਕੂਲ ਵਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਮੂਹ ਸਕੂਲ ਪਰਿਵਾਰ ਨੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਦੇਵ ਸਿੰਘ ਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਪ੍ਰਿੰਸੀਪਲ ਹਰਦੇਵ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਸਾਨੂੰ ਸੱਚ, ਨਿਮਰਤਾ, ਸੇਵਾ, ਪਿਆਰ, ਸਦਭਾਵਨਾ ਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਵਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ ’ ਤੇ ਦੁੱਖ ਪ੍ਰਗਟ ਅਗਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਮੰਡਲ ਮੁਕੇਰੀਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।