14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਲਾਕ ਪੱਧਰੀ ਖੇਡਾਂ ’ਚ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਹਾਲ ਹੀ ਵਿਚ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਮੱਲਾਂ ਮਾਰੀਆਂ ਹਨ। ਕਬੱਡੀ ਪੰਜਾਬ ਸਟਾਈਲ ਲੜਕੇ ਅੰਡਰ-21 ਵਿਚ ਕਾਲਜ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ।

ਅਜੀਤ ਡੈਸਕ 14-09-2026
ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਹਾਲ ਹੀ ਵਿਚ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਮੱਲਾਂ ਮਾਰੀਆਂ ਹਨ। ਕਬੱਡੀ ਪੰਜਾਬ ਸਟਾਈਲ ਲੜਕੇ ਅੰਡਰ-21 ਵਿਚ ਕਾਲਜ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅਥਲੈਟਿਕਸ ਦੇ ਸ਼ਾਟਪੁੱਟ ਵਿਚ ਹਰਕੀਰਤ ਸਿੰਘ ਨੇ 30 ਸਾਲ ਵਰਗ ਵਿਚ ਪਹਿਲਾ, ਵਿਨੈ ਕੁਮਾਰ ਨੇ 21 ਸਾਲ ਵਰਗ ਵਿਚ ਦੂਜਾ ਸਥਾਨ ਹਾਸਿਲ ਕੀਤਾ। ਵਿਦਿਆਰਥੀ ਧਰਮਵੀਰ ਨੇ 30 ਸਾਲ ਵਰਗ ਦੇ 800 ਤੇ 1500 ਮੀਟਰ ਦੌੜ ਮੁਕਾਬਲਿਆਂ ਵਿਚ ਪਹਿਲਾ, ਹਰਮਨਜੀਤ ਕੌਰ ਨੇ ਲੰਬੀ ਛਾਲ ਤੇ 200 ਮੀਟਰ ਦੌੜ 21 ਸਾਲ ਵਰਗ ਵਿਚ ਦੂਜਾ ਤੇ ਨਵਜੋਤ ਕੌਰ ਨੇ ਸ਼ਾਟ ਪੁੱਟ 21 ਸਾਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਸਤਿੰਦਰਜੀਤ ਕੌਰ ਸਿਖਲਾਈ ਅਧੀਨ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਤੇ ਸਰੀਰਕ ਸਿੱਖਿਆ ਵਿਭਾਗ ਨੂੰ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਅਗਲੀ ਖ਼ਬਰ ਖ਼ਾਲਸਾ ਕਾਲਜ ’ਚ ‘ਬਲੂਟੁਥ ਲੋਅ ਐਨਰਜੀ’ ਵਿਸ਼ੇ ’ਤੇ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।