14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ /ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਹੁਕਮ ਦਿੱਤੇ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸੰਬੰਧਿਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛੱਪੜ ਨਹੀਂ ਪੂਰੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਾਜਾਇਜ਼ ਬੋਰ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਨਵੰਬਰ ਤੱਕ ਲਾਗੂ ਰਹਿਣਗੇ।
ਪਿਛਲੀ ਖ਼ਬਰ ਨੰਬਰਦਾਰਾਂ ਦੀ ਵਿਸ਼ੇਸ਼ ਮੀਟਿੰਗ 16 ਨੂੰ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।