14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਬੈਠਕ, ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਚਾਰ-ਵਟਾਂਦਰਾ

ਦਸੂਹਾ, 13 ਸਤੰਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ। ਬੈਠਕ ਗੁਰਪ੍ਰੀਤ ਸਿੰਘ ਬੀਕਾ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਬੀ.

ਅਜੀਤ ਡੈਸਕ 14-09-2026
ਦਸੂਹਾ, 13 ਸਤੰਬਰ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਇਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ। ਬੈਠਕ ਗੁਰਪ੍ਰੀਤ ਸਿੰਘ ਬੀਕਾ ਚੀਮਾ ਤੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸੁਰਜੀਤ ਸਿੰਘ ਕੈਰੇ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਲਾਮਬੰਦ ਕਰਨ ਤੇ ਆਉਣ ਵਾਲੀਆਂ ਚੋਣਾਂ ਸੰਬੰਧੀ ਰਣਨੀਤੀ ਤਿਆਰ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਬਹੁਤ ਅਹਿਮ ਹੈ ਤੇ ਇਸ ਲਈ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਜੱਸਾ ਕਾਲੜਾ, ਸੰਜੀਵ ਤਲਵਾੜ, ਪ੍ਰੇਮ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ, ਸੱਜਣ ਸਿੰਘ ਹੁੰਦਲ, ਦਵਿੰਦਰ ਸਿੰਘ ਕਾਹਲੋਂ, ਲੱਖੀ ਠੱਕਰ, ਹਰਪਾਲ ਸਿੰਘ, ਸੰਤ ਸਿੰਘ ਜੰਡੋਰ, ਅਰਸ਼ਦੀਪ ਸਿੰਘ, ਮਨਦੀਪ ਸਿੰਘ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ’ਚ ਸਵੀਪ ਤਹਿਤ ਵੋਟਰ ਜਾਗਰੂਕਤਾ ਅਭਿਆਨ ਮੁਕੰਮਲ ਅਗਲੀ ਖ਼ਬਰ ਕਰਾੜੀ (ਬਹਿ ਜੋਗਨ) ਦੇ ਛਿੰਝ ਮੇਲੇ ’ਚ ਹਲਕਾ ਇੰਚਾਰਜ ਸਾਬੀ ਮੁੱਖ ਮਹਿਮਾਨ ਵਜੋਂ ਪਹੁੰਚੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।