ਮਹਿਲਾ ਸਖੀਆਂ ਨੂੰ ਸਨਮਾਨ ਦੇਣ ਨਾਲ ਔਰਤਾਂ ਦਾ ਆਤਮ-ਵਿਸ਼ਵਾਸ ਹੋ ਰਿਹਾ ਮਜ਼ਬੂਤ-ਸਾਬੀ
ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਮਹਿਲਾ ਸਖ਼ੀਆਂ ਦੇ ਸਨਮਾਨ ਲਈ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਵਿਸ਼ੇਸ਼ ਸਮਾਗਮ ਕਰਵਾਇਆ। ਆਮ ਆਦਮੀ ਪਾਰਟੀ ਦੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਸਮਾਗਮ ਵਿਚ ਕਰੀਬ 2 ਹਜ਼ਾਰ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਮਹਿਲਾ ਸਖ਼ੀਆਂ ਦੇ ਸਨਮਾਨ ਲਈ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਵਿਸ਼ੇਸ਼ ਸਮਾਗਮ ਕਰਵਾਇਆ। ਆਮ ਆਦਮੀ ਪਾਰਟੀ ਦੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਸਮਾਗਮ ਵਿਚ ਕਰੀਬ 2 ਹਜ਼ਾਰ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਮਹਿਲਾ ਸਖ਼ੀਆਂ ਨੂੰ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸਮਾਜਿਕ ਜ਼ਿੰਮੇਵਾਰੀ ਤੇ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਾਸਤੇ ਸਨਮਾਨਿਤ ਕੀਤਾ। ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਨੂੰ ਸਨਮਾਨ ਦੇਣ ਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਯੋਜਨਾ ਦੀ ਕਾਮਯਾਬੀ ਉਸ ਸਮੇਂ ਹੀ ਯਕੀਨੀ ਬਣਦੀ ਹੈ, ਜਦੋਂ ਉਸ ਦਾ ਲਾਭ ਯੋਗ ਲਾਭਪਾਤਰੀ ਤੱਕ ਪਹੁੰਚੇ। ਮਹਿਲਾ ਸਖ਼ੀਆਂ ਇਸ ਕੰਮ ਵਿਚ ਸਰਕਾਰ ਤੇ ਔਰਤਾਂ ਵਿਚਕਾਰ ਇਕ ਮਹੱਤਵਪੂਰਨ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਹ ਘਰ-ਘਰ ਜਾ ਕੇ ਔਰਤਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਜਾਗਰੂਕ ਕਰ ਰਹੀਆਂ ਹਨ। ਸਾਬੀ ਨੇ ਕਿਹਾ ਕਿ ਔਰਤਾਂ ਦੀ ਵੱਡੀ ਗਿਣਤੀ ਵਿਚ ਇਸ ਸਮਾਗਮ ’ਚ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਮਾਵਾਂ-ਧੀਆਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਨਾਲ ਜੁੜੇ ਸਰਕਾਰੀ ਉਪਰਾਲਿਆਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਿਰਫ਼ ਸਰਕਾਰੀ ਸਹਾਇਤਾ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਤੇ ਆਤਮ-ਨਿਰਭਰ ਬਣਨ ਦੇ ਮੌਕੇ ਪ੍ਰਦਾਨ ਕਰਨਾ ਵੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਖ਼ੀਆਂ ਦੀ ਮਿਹਨਤ ਨਾਲ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਵੱਧ ਤੋਂ ਵੱਧ ਪਰਿਵਾਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਨੇ ਸਮਾਗਮ ਵਿਚ ਸ਼ਾਮਲ ਸਾਰੀਆਂ ਮਹਿਲਾਵਾਂ ਤੇ ਸਖ਼ੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤਾਂ ਦੀ ਮਜ਼ਬੂਤੀ ਹੀ ਸਮਾਜ ਅਤੇ ਪਰਿਵਾਰ ਦੀ ਮਜ਼ਬੂਤੀ ਦਾ ਆਧਾਰ ਹੈ। ਇਸ ਮੌਕੇ ਸਰਬਜੀਤ ਕੌਰ ਮਹਿਲਾ ਵਿੰਗ ਹਲਕਾ ਪ੍ਰਧਾਨ, ਮੀਨਾਕਸ਼ੀ ਮਹਿਲਾ ਵਿੰਗ ਹਲਕਾ ਵਾਈਸ ਪ੍ਰਧਾਨ, ਬੀਬੀ ਸੁਰਜੀਤ ਕੌਰ ਵਾਈਸ ਪ੍ਰਧਾਨ ਨਗਰ ਕੌਂਸਲ, ਸ੍ਰੀਮਤੀ ਮਧੁਮਿਤਾ ਐਮ. ਸੀ., ਸ੍ਰੀਮਤੀ ਪੂਨਮ ਰੱਤੂ ਐਮ. ਸੀ., ਸ੍ਰੀਮਤੀ ਪ੍ਰਿਆ ਠਾਕੁਰ ਬਲਾਕ ਕੋਆਰਡੀਨੇਟਰ ਸਮੇਤ ਹੋਰ ਪਾਰਟੀ ਆਗੂ, ਮਹਿਲਾ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਔਰਤਾਂ ਹਾਜ਼ਰ ਸਨ।