14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਫ਼ਿਲਮ ਕੱਲ੍ਹ ਦਿਖਾਈ ਜਾਵੇਗੀ

ਟਾਂਡਾ ਉੜਮੁੜ, 13 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਵਿਚਾਰਧਾਰਾ ਤੋਂ ਨੌਜਵਾਨ ਪੀੜ੍ਹੀ ਅਤੇ ਸੰਗਤ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ 15 ਸਤੰਬਰ ਨੂੰ ਵਿਸ਼ੇਸ਼ ਫ਼ਿਲਮ ਦਿਖਾਈ ਜਾਵੇਗੀ। ਇਹ ਫ਼ਿਲਮ ਸ਼ਾਮ 6 ਤੋਂ 8 ਵਜੇ ਸਕੂਲ ਆਫ਼ ਐਮੀਨੈਂਸ ਲੜਕੇ ਟਾਂਡਾ ਦੀ ਗਰਾਊਂਡ ਵਿਚ ਦਿਖਾਈ ਜਾਵੇਗੀ।

ਅਜੀਤ ਡੈਸਕ 14-09-2026
ਟਾਂਡਾ ਉੜਮੁੜ, 13 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਵਿਚਾਰਧਾਰਾ ਤੋਂ ਨੌਜਵਾਨ ਪੀੜ੍ਹੀ ਅਤੇ ਸੰਗਤ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ 15 ਸਤੰਬਰ ਨੂੰ ਵਿਸ਼ੇਸ਼ ਫ਼ਿਲਮ ਦਿਖਾਈ ਜਾਵੇਗੀ। ਇਹ ਫ਼ਿਲਮ ਸ਼ਾਮ 6 ਤੋਂ 8 ਵਜੇ ਸਕੂਲ ਆਫ਼ ਐਮੀਨੈਂਸ ਲੜਕੇ ਟਾਂਡਾ ਦੀ ਗਰਾਊਂਡ ਵਿਚ ਦਿਖਾਈ ਜਾਵੇਗੀ। ਇਸ ਸੰਬੰਧੀ ਹਲਕਾ ਵਿਧਾਇਕ ਜਸਵੀਰ ਰਾਜਾ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਬਹੁਤ ਮਹੱਤਵਪੂਰਨ ਹਨ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਵਿਧਾਇਕ ਰਾਜਾ ਨੇ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਫ਼ਿਲਮ ਨੂੰ ਦੇਖਣ ਲਈ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ਗੁਰੂ ਰਵਿਦਾਸ ਦੀ ਮਹਾਨ ਵਿਚਾਰਧਾਰਾ ਨੂੰ ਸਮਝਣ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਭਾਈਚਾਰਕ ਸਾਂਝ, ਬਰਾਬਰੀ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਪਿਛਲੀ ਖ਼ਬਰ ਸੰਜੀਵ ਤਲਵਾਰ ਦਾ ਟਾਂਡਾ ਪਹੁੰਚਣ ’ਤੇ ਸਨਮਾਨ ਅਗਲੀ ਖ਼ਬਰ ਮਹਿਲਾ ਸਖੀਆਂ ਨੂੰ ਸਨਮਾਨ ਦੇਣ ਨਾਲ ਔਰਤਾਂ ਦਾ ਆਤਮ-ਵਿਸ਼ਵਾਸ ਹੋ ਰਿਹਾ ਮਜ਼ਬੂਤ-ਸਾਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।