14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਈਕਲਿਸਟ ਚੌਹਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਸਾਈਕਲਿੰਗ

ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਟੇਟ ਐਵਾਰਡੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 65 ਕਿੱਲੋਮੀਟਰ ਸਾਈਕਲਿੰਗ ਕੀਤੀ ਤੇ ਸਾਰਾਗੜ੍ਹੀ ਦੇ ਸ਼ਹੀਦ ਬਾਬਾ ਨੰਦ ਸਿੰਘ ਦੇ ਯਾਦਗਾਰੀ ਅਸਥਾਨ ’ਤੇ ਸ਼ਰਧਾ ਦੇ ਫ਼ੁਲ ਭੇਟ ਕੀਤੀ। ਇਸ ਸੰਬੰਧੀ ਬਲਰਾਜ ਚੌਹਾਨ ਨੇ ਦੱਸਿਆ ਕਿ ਉਹ ਹਰ ਸਾਲ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਸਮਰਪਿਤ ਸਾਈਕਲਿੰਗ ਕਰਦੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੀ ਯਾਦ ਨੂੰ ਯਾਦ ਰੱਖਿਆ ਜਾਵੇ।

ਅਜੀਤ ਡੈਸਕ 14-09-2026
ਹੁਸ਼ਿਆਰਪੁਰ, 13 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸਟੇਟ ਐਵਾਰਡੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 65 ਕਿੱਲੋਮੀਟਰ ਸਾਈਕਲਿੰਗ ਕੀਤੀ ਤੇ ਸਾਰਾਗੜ੍ਹੀ ਦੇ ਸ਼ਹੀਦ ਬਾਬਾ ਨੰਦ ਸਿੰਘ ਦੇ ਯਾਦਗਾਰੀ ਅਸਥਾਨ ’ਤੇ ਸ਼ਰਧਾ ਦੇ ਫ਼ੁਲ ਭੇਟ ਕੀਤੀ। ਇਸ ਸੰਬੰਧੀ ਬਲਰਾਜ ਚੌਹਾਨ ਨੇ ਦੱਸਿਆ ਕਿ ਉਹ ਹਰ ਸਾਲ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਸਮਰਪਿਤ ਸਾਈਕਲਿੰਗ ਕਰਦੇ ਹਨ ਤਾਂ ਜੋ ਮਹਾਨ ਸ਼ਹੀਦਾਂ ਦੀ ਯਾਦ ਨੂੰ ਯਾਦ ਰੱਖਿਆ ਜਾਵੇ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਦੇਸ਼ ਕੌਮ ਲਈ ਮਰ ਮਿਟਣ ਦਾ ਜਜ਼ਬਾ ਪੈਦਾ ਕਰਨ ਦੀ ਅਪੀਲ ਕੀਤੀ। ਵਰਨਣਯੋਗ ਹੈ ਕਿ 12 ਸਤੰਬਰ 1 891 ਨੂੰ 21 ਸਿੱਖ ਸਿਪਾਹੀਆ ਨੇ 10 ਤੋਂ 12 ਹਜ਼ਾਰ ਅਫਗਾਨੀ ਕਬਾਇਲੀਆਂ ਨਾਲ ਮੁਕਾਬਲਾ ਕਰਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ ਤੇ ਆਪਣੀ ਪੋਸਟ ਤੇ ਕਬਜ਼ਾ ਬਣਾਈ ਰੱਖਿਆ। ਇਹ ਇਕ ਇਤਿਹਾਸਕ ਲੜਾਈ ਸੀ, ਜਿਸ ਬਾਰੇ ਇਤਿਹਾਸ ਦੀਆਂ ਕਿਤਾਬਾਂ ਵਿਚ ਵੀ ਲਿਖਿਆ ਤੇ ਫ਼ਿਲਮਾਂ ਵੀ ਬਣੀਆਂ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਸ਼ਿਆਰਪੁਰ ਸ਼ਹਿਰ ਦੇ 12 ਸਰਕਲਾਂ ਦੇ ਪ੍ਰਧਾਨ ਤੇ ਪ੍ਰਭਾਰੀ ਨਿਯੁਕਤ ਅਗਲੀ ਖ਼ਬਰ ਕੇ. ਵੀ. ਕੇ. ਬਾਹੋਵਾਲ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਸੰਬੰਧੀ ਸਿਖਲਾਈ ਕੋਰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।