14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਖ਼ਾਲਸਾ ਕਾਲਜ ’ਚ ‘ਅਧਿਆਪਕ ਦਿਵਸ’ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ

ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰ. ਡਾ.

ਅਜੀਤ ਡੈਸਕ 14-09-2026
ਗੜ੍ਹਦੀਵਾਲਾ, 13 ਸਤੰਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਲੇਖ ਲਿਖਣ ਮੁਕਾਬਲਾ ਕਰਵਾਇਆ। ਇਸ ਮੌਕੇ ਡਾ. ਰਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਸਾਹਿਤਕ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਵਿਚ ਵਿਚਾਰਸ਼ੀਲਤਾ, ਤਰਕਸ਼ੀਲਤਾ ਤੇ ਲਿਖਣ ਦੀ ਕਲਾ ਦਾ ਵਿਕਾਸ ਕਰਦੇ ਹਨ। ਇਸ ਮੌਕੇ ਪ੍ਰਿੰ. ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਹਿਤਕ ਤੇ ਸਿਰਜਣਾਤਮਿਕ ਗਤੀਵਿਧੀਆਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸਤਵੰਤ ਕੌਰ, ਮੈਡਮ ਬਲਜਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਚ ਮਤਦਾਤਾ ਰਜਿਸਟਰੇਸ਼ਨ ਮੁਹਿੰਮ ਅਧੀਨ ਕੈਂਪ ਆਯੋਜਿਤ ਅਗਲੀ ਖ਼ਬਰ ਪ੍ਰਿੰ. ਡਾ. ਪਰਵਿੰਦਰ ਸਿੰਘ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।