15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿਵਲ ਹਸਪਤਾਲ ’ਚੋਂ ਈ-ਰਿਕਸ਼ਾ ਚੋਰੀ

ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ ’ਚ ਆਪਣੀ ਪਤਨੀ ਦਾ ਇਲਾਜ ਕਰਵਾਉਣ ਆਏ ਇਕ ਵਿਅਕਤੀ ਦਾ ਗਾਇਨੀ ਵਿਭਾਗ ਦੇ ਬਾਹਰੋਂ ਈ-ਰਿਕਸ਼ਾ ਚੋਰੀ ਹੋ ਗਿਆ। ਇਸ ਸੰਬੰਧੀ ਪੀੜਤ ਵਿਅਕਤੀ ਦਿਲਬਾਗ ਸਿੰਘ ਵਾਸੀ ਬੱਸੀ ਬਾਬੂ ਖਾਂ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ ਤੇ ਆਪਣੀ ਪਤਨੀ ਦਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ’ਚ ਆਇਆ ਹੋਇਆ ਸੀ।

ਅਜੀਤ ਡੈਸਕ 15-09-2026
ਹੁਸ਼ਿਆਰਪੁਰ, 14 ਸਤੰਬਰ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ ’ਚ ਆਪਣੀ ਪਤਨੀ ਦਾ ਇਲਾਜ ਕਰਵਾਉਣ ਆਏ ਇਕ ਵਿਅਕਤੀ ਦਾ ਗਾਇਨੀ ਵਿਭਾਗ ਦੇ ਬਾਹਰੋਂ ਈ-ਰਿਕਸ਼ਾ ਚੋਰੀ ਹੋ ਗਿਆ। ਇਸ ਸੰਬੰਧੀ ਪੀੜਤ ਵਿਅਕਤੀ ਦਿਲਬਾਗ ਸਿੰਘ ਵਾਸੀ ਬੱਸੀ ਬਾਬੂ ਖਾਂ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ ਤੇ ਆਪਣੀ ਪਤਨੀ ਦਾ ਇਲਾਜ ਕਰਵਾਉਣ ਲਈ ਸਿਵਲ ਹਸਪਤਾਲ ’ਚ ਆਇਆ ਹੋਇਆ ਸੀ। ਉਸ ਨੇ ਆਪਣਾ ਈ-ਰਿਕਸ਼ਾ ਹਸਪਤਾਲ ਅੰਦਰ ਹੀ ਖੜ੍ਹਾ ਕੀਤਾ ਸੀ ਤੇ ਜਦੋਂ ਸਵੇਰੇ ਆ ਕੇ ਦੇਖਿਆ ਤਾਂ ਉਥੇ ਈ ਰਿਕਸ਼ਾ ਨਹੀਂ ਸੀ, ਜੋ ਕਿ ਚੋਰਾਂ ਵਲੋਂ ਚੋਰੀ ਕਰ ਲਿਆ। ਉਸ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਜਾ ਚੁੱਕਾ ਹੈ।
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਰੋਸ ਰੈਲੀ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।