15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਖ਼ਾਲਸਾ ਕਾਲਜ ’ਚ ਗੁਰੂ ਰਵਿਦਾਸ ਜੀ ਦੇ 650ਵਾਂ ਪ੍ਰਕਾਸ਼ ਪੁਰਬ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ

ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਡਰੋਨ ਸ਼ੋਅ ਕਰਵਾਇਆ। ਸ਼ੋਅ ’ਚ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ, ਬੇਗਮਪੁਰਾ ਦੇ ਸੰਕਲਪ, ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਤਿਕਾਰ ਬਾਰੇ ਸਦੀਵੀ ਸੰਦੇਸ਼ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਦਰਸਾਇਆ।

ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਡਰੋਨ ਸ਼ੋਅ ਮੌਕੇ ਕੀਰਤਨ ਕਰਦੇ ਕੀਰਤਨੀ ਜਥਾ ਨਾਲ ਹਾਜ਼ਰ ਵਿਧਾਇਕ ਡਾ. ਇਸ਼ਾਂਕ ਕੁਮਾਰ ਤੇ ਸੰਗਤਾਂ। ਤਸਵੀਰਾਂ : ਗੁਰਨਾਮ ਸਟੂਡੀਓ 15-09-2026
ਮਾਹਿਲਪੁਰ, 14 ਸਤੰਬਰ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਡਰੋਨ ਸ਼ੋਅ ਕਰਵਾਇਆ। ਸ਼ੋਅ ’ਚ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ, ਬੇਗਮਪੁਰਾ ਦੇ ਸੰਕਲਪ, ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਤਿਕਾਰ ਬਾਰੇ ਸਦੀਵੀ ਸੰਦੇਸ਼ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਦਰਸਾਇਆ। ਸਮਾਗਮ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਵੀਰ ਸਿੰਘ ਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਡਰੋਨ ਸ਼ੋਅ ਦੌਰਾਨ ਸੰਤ ਪ੍ਰਦੀਪ ਕੁਮਾਰ ਕਠਾਰ, ਸੰਤ ਸਤਨਾਮ ਦਾਸ ਗੱਜਣ ਮਹਿਦੂਦ, ਸੰਤ ਕੇਵਲ ਸਿੰਘ ਤਪ ਅਸਥਾਨ ਖੁਰਾਲਗੜ੍ਹ ਸਾਹਿਬ, ਸੰਤ ਰਮੇਸ਼ ਦਾਸ ਸ਼ੇਰਪੁਰ ਕਲਰਾਂ, ਸੰਤ ਮੇਜਰ ਦਾਸ ਹੱਲੂਵਾਲ, ਸੰਤ ਸੁਰਿੰਦਰ ਸਿੰਘ ਖੁਰਾਲਗੜ੍ਹ ਸਾਹਿਬ, ਮਾਤਾ ਗੁਰਿੰਦਰ ਕੌਰ ਬਾਹੋਵਾਲ, ਸੰਤ ਬਲਬੀਰ ਦਾਸ ਸਾਹਰੀ, ਸੰਤ ਸਤਨਾਮ ਦਾਸ ਖੁਰਾਲਗੜ੍ਹ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ ਆਦਿ ਵੀ ਵਿਸ਼ੇਸ਼ ਤੌਰ ‘ਤੇ ਪੁੱਜੇ ਤੇ ਇਸ ਵਿਲੱਖਣ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਡਰੋਨ ਸ਼ੋਅ ਨੂੰ ਆਧੁਨਿਕ ਤਕਨੀਕ ਦੇ ਜ਼ਰੀਏ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਲੋਕਾਂ, ਖ਼ਾਸ ਕਰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇਕ ਯਾਦਗਾਰੀ ਤੇ ਨਿਵੇਕਲਾ ਤਰੀਕਾ ਦੱਸਿਆ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਡਰੋਨ ਸ਼ੋਅ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਢੁਕਵੀਂ ਸ਼ਰਧਾਂਜਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ ਅਤੇ ਇਸ ਪੂਰੇ ਪ੍ਰਾਜੈਕਟ ’ਤੇ 24. 55 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਖੁਰਾਲਗੜ੍ਹ ਵਿਖੇ 147 ਕਰੋੜ ਰੁਪਏ ਦੀ ਲਾਗਤ ਨਾਲ ‘ਗੁਰੂ ਰਵਿਦਾਸ ਯਾਦਗਾਰ’ ਵੀ ਸਥਾਪਿਤ ਕੀਤੀ ਜਾ ਰਹੀ ਹੈ। ਇਸ ਮੌਕੇ ਓ. ਐੱਸ. ਡੀ. ਚਰਨਜੀਤ ਸਿੰਘ ਚੰਨੀ, ਐੱਸ. ਡੀ. ਐਮ. ਸੰਜੀਵ ਗੋਡ, ਨਾਇਬ ਤਹਿਸੀਲਦਾਰ ਸੁਖਮਨਿੰਦਰ ਸਿੰਘ, ਬੀ. ਡੀ. ਪੀ. ਓ. ਕੰਵਲਜੀਤ ਸਿੰਘ, ਅਰਵਿੰਦਰ ਸਿੰਘ ਹਵੇਲੀ, ਚਰਨਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਪ੍ਰਿੰ. ਡਾ. ਪਰਵਿੰਦਰ ਸਿੰਘ, ਪ੍ਰਿੰਸ ਚੌਧਰੀ ਗੜ੍ਹਸ਼ੰਕਰ, ਜਸਪਾਲ ਕੌਰ ਵਾਈਸ ਚੇਅਰਮੈਨ, ਅਵਤਾਰ ਸਿੰਘ ਗੋਪਾਲੀਆ, ਰਵਿੰਦਰ ਸਿੰਘ ਐੱਸ. ਡੀ. ਓ. ਬਿਜਲੀ, ਕਿਰਨਜੀਤ ਸਿੰਘ ਰਾਓ, ਪ੍ਰੇਮ ਸਿੰਘ ਬਿੰਜੋਂ, ਮਨਜੀਤ ਕੌਰ , ਸੁਖਦੇਵ ਸਿੰਧ ਢਾਹਾ ਤੇ ਹੋਰ ਪ੍ਰਬੰਧਕ ਹਾਜ਼ਰ ਸਨ।
ਪਿਛਲੀ ਖ਼ਬਰ ਮਹਿੰਦਰ ਸਿੰਘ ਦੀਵਾਨਾ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਕਮਲਦੀਪ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।