ਦਸਮੇਸ਼ ਗਰਲਜ਼ ਕਾਲਜ ਦੀ ਬੀ. ਕਾਮ ਦੀ ਵਿਦਿਆਰਥਣ ਅਨਮੋਲਦੀਪ ਨੇ ਪੰਜਾਬ ਯੂਨੀਵਰਸਿਟੀ ’ਚੋਂ ਪ੍ਰਾਪਤ ਕੀਤਾ ਪਹਿਲਾ ਸਥਾਨ
ਮੁਕੇਰੀਆਂ, 15 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਯੋਗਤਾ ਦਾ ਪ੍ਰਮਾਣ ਦਿੰਦਿਆਂ ਪੰਜਾਬ ਯੂਨੀਵਰਸਿਟੀ ਦੇ ਬੀ. ਕਾਮ (ਸਮੈਸਟਰ–ਦੂਜਾ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ।
ਅਜੀਤ ਡੈਸਕ
16-09-2026