17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੇਸ਼ ਦੀ ਤਰੱਕੀ ਦੇ ਲਈ ਨੌਜਵਾਨ ਆਪਣੇ ਆਪ ਨੂੰ ਤੰਦਰੁਸਤ ਬਣਾਉਣ - ਪਹਿਲਵਾਨ ਨਿਰਮਲ ਸਿੰਘ

ਹਾਜੀਪੁਰ, 16 ਸਤੰਬਰ (ਪੁਨੀਤ ਭਾਰਦਵਾਜ)- ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਆਸਫ਼ਪੁਰ ਬਡਾਲੀਆਂ ਵਿਚ ਸਲਾਨਾ 19ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਛਿੰਝ ਮੇਲੇ ਵਿਚ ਸਮਾਜ ਸੇਵੀ ਅੰਤਰ ਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਆਸਫ਼ਪੁਰ ਨੇ ਮੁੱਖ ਮਹਿਮਾਨ ਵਜੋਂ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

ਅਜੀਤ ਡੈਸਕ 17-09-2026
ਹਾਜੀਪੁਰ, 16 ਸਤੰਬਰ (ਪੁਨੀਤ ਭਾਰਦਵਾਜ)- ਬਲਾਕ ਹਾਜੀਪੁਰ ਦੇ ਅਧੀਨ ਪੈਂਦੇ ਪਿੰਡ ਆਸਫ਼ਪੁਰ ਬਡਾਲੀਆਂ ਵਿਚ ਸਲਾਨਾ 19ਵਾਂ ਵਿਸ਼ਾਲ ਕੁਸ਼ਤੀ ਦੰਗਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਇਸ ਛਿੰਝ ਮੇਲੇ ਵਿਚ ਸਮਾਜ ਸੇਵੀ ਅੰਤਰ ਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਆਸਫ਼ਪੁਰ ਨੇ ਮੁੱਖ ਮਹਿਮਾਨ ਵਜੋਂ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਵੱਡੀ ਮਾਲੀ ਰੋਹਿਤ ਲਾਡਪੁਰ ਅਤੇ ਮੇਜਰ ਡੇਰਾ ਬਾਬਾ ਨਾਨਕ ਵਿਚਕਾਰ ਹੋਈ, ਜਿਸ ਵਿਚ ਮੇਜਰ ਜੇਤੂ ਰਿਹਾ। ਵੱਡੀ ਮਾਲੀ 1 ਲੱਖ 20 ਹਜ਼ਾਰ ਸੀ। ਇਹ ਛਿੰਝ ਮੇਲੇ ਵਿਚ ਦੂਰ ਦਰਾੜ ਤੋਂ ਆਏ ਪਹਿਲਵਾਨਾਂ ਨੇ ਮਾਰੀਆਂ ਮਿਹਨਤਾਂ ਦੇ ਨਾਲ ਆਪਣੇ ਜੌਹਰ ਦਿਖਾਏ। ਇਸ ਮੌਕੇ ’ਤੇ ਸਮਾਜ ਸੇਵੀ ਅਤੇ ਅੰਤਰਰਾਸ਼ਟਰੀ ਪਹਿਲਵਾਨ ਨਿਰਮਲ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਸਰੀਰ ਨੂੰ ਲੈ ਕੇ ਜਾਗਰੂਕ ਹੋਣ ਦੀ ਬਹੁਤ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਜੋ ਪਹਿਲਵਾਨ ਅਖਾੜੇ ਦੇ ਵਿਚ ਆਪਣੇ ਜੌਹਰ ਦਿਖਾ ਰਹੇ ਹਨ। ਉਨ੍ਹਾਂ ਤੋਂ ਨੌਜਵਾਨਾਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਵਾਨਾਂ ਨੇ ਆਪਣੇ ਆਪ ਨੂੰ ਸਾਬਤ ਕਰਨ ਵਾਸਤੇ ਦਿਨ ਰਾਤ ਮਿਹਨਤਾਂ ਕੀਤੀਆਂ ਹਨ ਜੋ ਅਖਾੜੇ ਦੇ ਵਿਚ ਦਿੱਖ ਰਹੀਆਂ ਹਨ। ਨਿਰਮਲ ਸਿੰਘ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਜੋ ਸਾਡੇ ਦੇਸ਼ ਦਾ ਭਵਿੱਖ ਹਨ, ਉਹ ਦੇਸ਼ ਦੀ ਤਰੱਕੀ ਦੇ ਵਾਸਤੇ ਆਪਣੇ-ਆਪ ਨੂੰ ਤੰਦਰੁਸਤ ਬਣਾਉਣ। ਇਸ ਮੌਕੇ ਸਰਪੰਚ ਸ਼ਕਤੀ ਸਿੰਘ, ਸਰਪੰਚ ਬਡਾਲੀਆਂ ਬੱਬੀ, ਸਾਬਕਾ ਸਰਪੰਚ ਗੁਰਨਾਮ ਸਿੰਘ, ਸੁਰਿੰਦਰ ਸਿੰਘ, ਹਰਪਾਲ, ਸਾਈਂ ਜੀ, ਹੈਪੀ, ਰਮਨ, ਰਾਮ ਸਿੰਘ, ਅਨਿਲ ਬਹਿਲ, ਪਿੰਕਾ ਆਦਿ ਹਾਜ਼ਰ ਹਨ।
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਗੈਸਟ ਲੈਕਚਰ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਸਾਬਕਾ ਵਿਦਿਆਰਥੀ ਨੇ ਦਿੱਤੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।