17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਮੁਕੇਰੀਆਂ ਵਿਖੇ ਗੈਸਟ ਲੈਕਚਰ ਕਰਵਾਇਆ

ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ (ਮੁਕੇਰੀਆਂ) ਦੇ ਅਲਾਈਡ ਹੈਲਥ ਸਾਇੰਸਿਜ਼ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਇਕ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿਚ ਗੁਰੂ ਕਿਰਪਾ ਹਸਪਤਾਲ ਭੰਗਾਲਾ ਤੋਂ ਡਾ.

ਅਜੀਤ ਡੈਸਕ 17-09-2026
ਭੰਗਾਲਾ, 16 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ (ਮੁਕੇਰੀਆਂ) ਦੇ ਅਲਾਈਡ ਹੈਲਥ ਸਾਇੰਸਿਜ਼ ਵਿਭਾਗ ਵਲੋਂ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਇਕ ਵਿਸ਼ੇਸ਼ ਗੈੱਸਟ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿਚ ਗੁਰੂ ਕਿਰਪਾ ਹਸਪਤਾਲ ਭੰਗਾਲਾ ਤੋਂ ਡਾ. ਆਰੀਅਨ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਓ.ਟੀ. ਟੇਬਲ ਪੋਜੀਸ਼ਨਿੰਗ , ਸਰੀਰ ਦੇ ਅੰਗਾਂ ਦੀ ਸਹੀ ਸਥਿਤੀ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਰਜਰੀਆਂ ਬਾਰੇ ਬਹੁਤ ਹੀ ਮਹੱਤਵਪੂਰਨ ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਭਾਗ ਦੇ ਮੁਖੀ ਸੋਨਾਲੀ ਸੈਣੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਦੇ ਪ੍ਰੈਕਟੀਕਲ ਗਿਆਨ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਖੇਤਰ ਵਿਚ ਸਹੀ ਤਕਨੀਕੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਸੈਮੀਨਾਰ ਕਰਵਾਏ ਜਾਂਦੇ ਰਹਿਣਗੇ। ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਅਲਾਈਡ ਹੈਲਥ ਸਾਇੰਸਿਜ਼ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਡਾ. ਆਰੀਅਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉੱਚ ਪੱਧਰੀ ਸਿੱਖਿਆ ਲਈ ਵਚਨਬੱਧ ਹੈ। ਲੈਕਚਰ ਦੇ ਅੰਤ ਵਿਚ ਮਹਿਮਾਨ ਬੁਲਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦਾ ਨੋਟਿਸ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡ... ਅਗਲੀ ਖ਼ਬਰ ਦੇਸ਼ ਦੀ ਤਰੱਕੀ ਦੇ ਲਈ ਨੌਜਵਾਨ ਆਪਣੇ ਆਪ ਨੂੰ ਤੰਦਰੁਸਤ ਬਣਾਉਣ - ਪਹਿਲਵਾਨ ਨਿਰਮਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।