18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਘਰ ’ਚੋਂ 85 ਕਿੱਲੋ 860 ਗ੍ਰਾਮ ਚੂਰਾ ਪੋਸਤ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਪਿੰਡ ਮੰਨਣ ਦੇ ਇਕ ਘਰ ‘ਚ ਛਾਪੇਮਾਰੀ ਕਰਕੇ 85 ਕਿੱਲੋ 860 ਗ੍ਰਾਮ ਚੂਰਾ ਪੋਸਤ ਬਰਾਮਦ ਕਰਕੇ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮੰਨਣ ਦਾ ਵਾਸੀ ਚੰਦਰ ਹੰਸ ਬਾਹਰ ਤੋਂ ਚੂਰਾ ਪੋਸਤ ਲਿਆ ਕੇ ਇਥੇ ਵੇਚਦਾ ਹੈ।

ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਦਰ ਪੁਲਿਸ ਨੇ ਇਕ ਗੁਪਤ ਸੂਚਨਾ ਤੋਂ ਬਾਅਦ ਪਿੰਡ ਮੰਨਣ ਦੇ ਇਕ ਘਰ ‘ਚ ਛਾਪੇਮਾਰੀ ਕਰਕੇ 85 ਕਿੱਲੋ 860 ਗ੍ਰਾਮ ਚੂਰਾ ਪੋਸਤ ਬਰਾਮਦ ਕਰਕੇ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮੰਨਣ ਦਾ ਵਾਸੀ ਚੰਦਰ ਹੰਸ ਬਾਹਰ ਤੋਂ ਚੂਰਾ ਪੋਸਤ ਲਿਆ ਕੇ ਇਥੇ ਵੇਚਦਾ ਹੈ। ਉਕਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕਥਿਤ ਦੋਸ਼ੀ ਦੇ ਘਰ ਦੀ ਹਵੇਲੀ ‘ਚ ਛਾਪੇਮਾਰੀ ਕਰਕੇ ਤੂੜੀ ਵਾਲੇ ਕਮਰੇ ‘ਚ ਬਣੇ ਸੁਰਾਖ਼ ‘ਚੋਂ ਕਰੀਬ 5 ਕਿੱਲੋ ਚੂਰਾ ਪੋਸਤ ਬਰਾਮਦ ਕੀਤੀ ਜਦਕਿ ਕਥਿਤ ਦੋਸ਼ੀ ਦੇ ਘਰ ‘ਚ ਖੜ੍ਹੀ ਉਸ ਦੀ ਗੱਡੀ ‘ਚੋਂ 80 ਕਿੱਲੋ 860 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ। ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਦੀ ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ।
ਪਿਛਲੀ ਖ਼ਬਰ ਟਿੱਪਰ ਦੀ ਲਪੇਟ ’ਚ ਆਉਣ ਨਾਲ 18 ਸਾਲਾ ਮੋਟਰਸਾਈਕਲ ਚਾਲਕ ਦੀ ਮੌਤ ਅਗਲੀ ਖ਼ਬਰ ਆਖਿਰ ਰੇਲਵੇ ਪੁਲ ’ਤੇ ਰੇਲਿੰਗ ਦਾ ਰੁਕਿਆ ਕੰਮ ਹੋਇਆ ਮੁੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।