18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਪਰਤੀ ਐਨ. ਸੀ. ਸੀ. ਕੈਡਿਟ ਖ਼ੁਸ਼ੀ ਦਾ ਸਨਮਾਨ

ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐਨ. ਸੀ.

ਅਜੀਤ ਡੈਸਕ 18-09-2026
ਹੁਸ਼ਿਆਰਪੁਰ, 17 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਐਨ. ਸੀ. ਸੀ. ਕੈਡਿਟ ਐੱਲ/ਸੀ. ਪੀ. ਐੱਲ. ਖ਼ੁਸ਼ੀ ਨੇ ਥਲ ਸੈਨਿਕ ਕੈਂਪ ਦੌਰਾਨ ਚਾਂਦੀ ਦਾ ਤਗਮਾ ਹਾਸਿਲ ਕਰਕੇ ਯੂਨੀਵਰਸਿਟੀ ਦਾ ਨਾਂਅ ਰੌਸ਼ਨ ਕੀਤਾ ਹੈ। ਕੈਂਪ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਬਾਅਦ, ਖ਼ੁਸ਼ੀ ਅੱਜ ਯੂਨੀਵਰਸਿਟੀ ਵਾਪਸ ਪਰਤੀ, ਜਿਥੇ ਉਸ ਦਾ ਨਿੱਘਾ ਸਵਾਗਤ ਕੀਤਾ ਅਤੇ ਉਸ ਦੀ ਇਸ ਪ੍ਰਾਪਤੀ ਲਈ ਉਸ ਨੂੰ ਸਨਮਾਨਿਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪਲਵਿੰਦਰ ਸਿੰਘ ਨੇ ਕੈਡਿਟ. ਖ਼ੁਸ਼ੀ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਉਸ ਦੀ ਲਗਨ, ਅਨੁਸ਼ਾਸਨ ਤੇ ਕੜੀ ਮਿਹਨਤ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਭਵਿੱਖ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਹੋਰਨਾਂ ਕੈਡਿਟਾਂ ਨੂੰ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰੇਗੀ। ਐਨ. ਸੀ. ਸੀ. ਸੀ. ਟੀ. ਓ. ਡਾ. ਮੋਹਨ ਲਾਲ ਨੇ ਵੀ ਖ਼ੁਸ਼ੀ ਨੂੰ ਵਧਾਈ ਦਿੱਤੀ ਅਤੇ ਕੈਂਪ ਦੌਰਾਨ ਉਸ ਦੀ ਵਚਨਬੱਧਤਾ ਤੇ ਸੱਚੇ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਭਾਜਪਾ ਆਗੂ ਪੰਮੀ ਪੰਡੋਰੀ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸਾਬੀ ਵਲੋਂ ਪਿੰਡ ਸਿੰਘੋਵਾਲ ਨੂੰ 4 ਲੱਖ ਰੁਪਏ ਗਰਾਂਟ ਦੇਣ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।