18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਣ-ਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਝਾੜੂ ਵਾਲੀ ਸਰਕਾਰ ਨੂੰ ਕੋਸ ਰਹੇ-ਤਰਸੇਮ ਮਿਨਹਾਸ

ਭੰਗਾਲਾ, 17 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੁਕੇਰੀਆਂ ਸਬ-ਡਵੀਜ਼ਨ ਦੇ ਭੰਗਾਲਾ ਕਸਬੇ ਵਿਚ 66 ਕੇ. ਵੀ.

ਅਜੀਤ ਡੈਸਕ 18-09-2026
ਭੰਗਾਲਾ, 17 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਮੁਕੇਰੀਆਂ ਸਬ-ਡਵੀਜ਼ਨ ਦੇ ਭੰਗਾਲਾ ਕਸਬੇ ਵਿਚ 66 ਕੇ. ਵੀ. ਸਬ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਆਉਂਦੇ ਦਰਜਨਾਂ ਪਿੰਡਾਂ ਦੇ ਵਸਨੀਕ ਇਸ ਭਿਆਨਕ ਗਰਮੀ ਵਿਚ ਵਾਰ-ਵਾਰ ਅਣਐਲਾਨੇ ਬਿਜਲੀ ਕੱਟਾਂ ਤੋਂ ਪੀੜਤ ਹਨ ਤੇ ਝਾੜੂ ਵਾਲੀ ਪੰਜਾਬ ਸਰਕਾਰ ਨੂੰ ਕੋਸ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਤਰਸੇਮ ਮਿਨਹਾਸ ਨੇ ਕਿਹਾ ਕਿ ਜਿਥੇ ਰਾਤ ਨੂੰ ਬਿਜਲੀ ਰੁਕ-ਰੁਕ ਕੇ ਆਉਂਦੀ ਸੀ, ਉਥੇ ਹੁਣ ਦਿਨ ਵੇਲੇ ਵੀ ਅਣਐਲਾਨੇ ਬਿਜਲੀ ਕੱਟ ਲੱਗਣੇ ਰਹੇ ਹਨ, ਜਿਸ ਕਾਰਨ ਬੱਚਿਆਂ, ਬਜ਼ੁਰਗਾਂ ਤੇ ਬਿਮਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਨਹਾਸ ਨੇ ਕਿਹਾ ਕਿ ਸਰਕਾਰ ਦੀ ਅਸਫਲਤਾ ਕਾਰਨ ਪੰਜਾਬ ਰਾਜ ਬਿਜਲੀ ਨਿਗਮ ਦੀਵਾਲੀਆਪਨ ਦੇ ਕੰਢੇ ’ਤੇ ਹੈ। ਬਿਜਲੀ ਨਿਗਮ ਕੋਲ ਰੱਖ-ਰਖਾਅ ਲਈ ਲੋੜੀਂਦੇ ਫ਼ੰਡ ਨਹੀਂ ਹਨ, ਇਸ ਲਈ ਬਹੁਤ ਸਾਰੇ ਲੋਕਾਂ ਨੂੰ ਨਵੇਂ ਕੁਨੈਕਸ਼ਨਾਂ ਲਈ ਖੰਭੇ ਲੈਣ ਲਈ ਲੰਬੇ ਸਮੇਂ ਤੱਕ ਉਡੀਕ ਕਰਨ ਦੇ ਬਾਵਜੂਦ ਵੀ ਨਵੇਂ ਕੁਨੈਕਸ਼ਨ ਨਹੀਂ ਮਿਲ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕੀ ਜਨਤਾ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ।
ਪਿਛਲੀ ਖ਼ਬਰ ਪਿੰਡ ਖ਼ਾਨਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।