19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੀ. ਪੀ. ਆਈ. (ਐੱਮ) ਦੀ ਸੂਬਾ ਪੱਧਰੀ ਕਨਵੈਨਸ਼ਨ ’ਚ ਸੂਬੇ ਦੇ ਕਿਰਤੀਆਂ, ਕਿਸਾਨਾਂ ਤੇ ਲੋਕ ਮਸਲਿਆਂ ਨੂੰ ਲੈ ਕੇ ਸੰਘਰਸ਼ ਦਾ ਐਲਾਨ

ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਪੰਜਾਬ ਇਕਾਈ ਵਲੋਂ ਇਥੇ ਕਰਵਾਈ ਸੂਬਾਈ ਕਨਵੈਨਸ਼ਨ ਵਿਚ ਕਿਰਤੀਆਂ, ਕਿਸਾਨਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੇ ਮਸਲਿਆਂ ਲਈ ਸੰਘਰਸ਼ ਦਾ ਐਲਾਨ ਕੀਤਾ। ਇਸ ਮੌਕੇ ਮੋਦੀ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਭੱਖਦੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੋਂ 6 ਅਕਤੂਬਰ ਤੱਕ ਪੰਜਾਬ ਭਰ ਦੇ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਣ, ਸੰਘਰਸ਼ ਦੇ ਅਗਲੇ ਪੜਾਅ ਤਹਿਤ 10 ਦਸੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਮਤਾ ਪਾਸ ਕੀਤਾ।

ਅਜੀਤ ਡੈਸਕ 18-09-2026
ਗੜ੍ਹਸ਼ੰਕਰ, 17 ਸਤੰਬਰ (ਧਾਲੀਵਾਲ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਪੰਜਾਬ ਇਕਾਈ ਵਲੋਂ ਇਥੇ ਕਰਵਾਈ ਸੂਬਾਈ ਕਨਵੈਨਸ਼ਨ ਵਿਚ ਕਿਰਤੀਆਂ, ਕਿਸਾਨਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੇ ਮਸਲਿਆਂ ਲਈ ਸੰਘਰਸ਼ ਦਾ ਐਲਾਨ ਕੀਤਾ। ਇਸ ਮੌਕੇ ਮੋਦੀ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਭੱਖਦੀਆਂ ਮੰਗਾਂ ਨੂੰ ਲੈ ਕੇ 30 ਸਤੰਬਰ ਤੋਂ 6 ਅਕਤੂਬਰ ਤੱਕ ਪੰਜਾਬ ਭਰ ਦੇ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਣ, ਸੰਘਰਸ਼ ਦੇ ਅਗਲੇ ਪੜਾਅ ਤਹਿਤ 10 ਦਸੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਮਤਾ ਪਾਸ ਕੀਤਾ। ਕਨਵੈਨਸ਼ਨ ਦੀ ਪ੍ਰਧਾਨਗੀ ਸੂਬਾ ਸਕੱਤਰੇਤ ਮੈਂਬਰ ਭੂਪ ਚੰਦ ਚੰਨੋ ਨੇ ਕੀਤੀ ਤੇ ਸਟੇਜ ਦੀ ਜ਼ਿੰਮੇਵਾਰੀ ਸੂਬਾ ਸਕੱਤਰੇਤ ਮੈਂਬਰ ਗੁਰਨੇਕ ਸਿੰਘ ਭੱਜਲ ਨੇ ਨਿਭਾਈ। ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਪੰਜਾਬ ਭਰ ਤੋਂ ਆਏ ਪ੍ਰਤੀਨਿਧ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਦੇ ਕੇਂਦਰੀ ਸਕੱਤਰੇਤ ਮੈਂਬਰ ਤੇ ਪੰਜਾਬ ਦੇ ਸਹਿ-ਇੰਚਾਰਜ ਕਾਮਰੇਡ ਕੇ. ਐੱਨ. ਓਮੇਸ਼, ਕੇਂਦਰੀ ਸਕੱਤਰੇਤ ਮੈਂਬਰ ਕਾਮਰੇਡ ਵਿਕਰਮ ਸਿੰਘ ਤੇ ਪੰਜਾਬ ਇਕਾਈ ਦੇ ਸੂਬਾਈ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸੁਖਵਿੰਦਰ ਸਿੰਘ ਸੇਖੋਂ ਨੇ ਕਨਵੈਨਸ਼ਨ ਵਿਚ ਰਾਜਨੀਤਿਕ ਅਤੇ ਲੋਕ ਮਸਲੇ ‘ਤੇ ਸੰਘਰਸ਼ ਕਰਨ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਮੋਦੀ ਸਰਕਾਰ ਦੇ ਸਾਸ਼ਨ ‘ ਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀ ਸਥਿਤੀ ਬਦ ਤੋਂ ਬਦਤਰ ਹੋਈ ਪਈ ਹੈ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ। ਇਸ ਮੌਕੇ ਸੀ. ਪੀ. ਆਈ. (ਐੱਮ) ਦੇ ਕੇਂਦਰੀ ਸਕੱਤਰੇਤ ਮੈਂਬਰ ਕਾਮਰੇਡ ਕੇ. ਐੱਨ. ਉਮੇਸ਼ ਅਤੇ ਕਾਮਰੇਡ ਵਿਕਰਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਦੇਸ਼ ਦੇ ਆਜ਼ਾਦੀ ਸੰਗਰਾਮ ਅਤੇ ਬਾਅਦ ਵਿਚ ਮੁਜ਼ਾਰਾ ਲਹਿਰ, ਖੁਸ਼ਹੈਸੀਅਤੀ ਟੈਕਸ ਵਿਰੋਧੀ ਅੰਦੋਲਨ, ਐਮਰਜੈਂਸੀ ਵਿਰੁੱਧ ਸੰਘਰਸ਼, ਅੱਤਵਾਦ-ਵੱਖਵਾਦ, ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਲੜੇ ਤੇ ਜੇਤੂ ਰਹੇ ਅੰਦੋਲਨਾਂ ਸਮੇਤ ਅਨੇਕਾਂ ਸੰਘਰਸ਼ਾਂ-ਅੰਦੋਲਨਾਂ ਮਹੱਤਵਪੂਰਨ ਭੂਮਿਕਾ ਰਹੀ ਹੈ। ਇਸ ਮੌਕੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਮੇਜਰ ਸਿੰਘ ਭਿੱਖੀਵਿੰਡ, ਸਤਿਨਾਮ ਸਿੰਘ ਬੜੈਂਚ, ਜਤਿੰਦਰ ਪਾਲ ਸਿੰਘ, ਬਲਜੀਤ ਸਿੰਘ ਗਰੇਵਾਲ, ਸੁਖਪ੍ਰੀਤ ਸਿੰਘ ਜੌਹਲ ਤੋਂ ਇਲਾਵਾ ਸੁਭਾਸ਼ ਮੱਟੂ, ਰਾਮ ਸਿੰਘ ਨੂਰਪੁਰੀ, ਮਹਿੰਦਰ ਬੱਢੋਆਣ, ਸੁਰਿੰਦਰ ਸਹਿਗਲ, ਸੁਖਵਿੰਦਰ ਸਿੰਘ ਨਾਗੀ, ਵਰਿੰਦਰ ਪਾਲ ਸਿੰਘ ਕਾਲਾ, ਬਜਿੰਦਰ ਸਿੰਘ, ਕ੍ਰਿਸ਼ਨਾ ਕੁਮਾਰੀ ਜਲੰਧਰ, ਸੁਰਜੀਤ ਸਿੰਘ ਗਗੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਕਾਨੂੰਨੀ ਕਾਰਵਾਈ ਅਗਲੀ ਖ਼ਬਰ ਮੈਕਸ ਹੈਲਥਕੇਅਰ ਫਾਊਂਡੇਸ਼ਨ 250 ਹੋਣਹਾਰ ਐਮ. ਬੀ. ਬੀ. ਐਸ. ਵਿਦਿਆਰਥੀਆਂ ਨੂੰ ਦੇਵੇਗਾ ਮੈਡੀਕਲ ਸਕਾਲਰਸ਼ਿਪ-ਤਰੁਣਾ ਸੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।