18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਤੋਂ ਮੁਕਰਨ ’ਤੇ ਸਰਕਾਰ ਦੀ ਨਿਖੇਧੀ

ਹੁਸ਼ਿਆਰਪੁਰ , 17 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੁਰਾਣੀ ਪੈਨਸ਼ਨ ਸੰਬੰਧੀ 18 ਨਵੰਬਰ 2022 ਦੇ ਨੋਟੀਫ਼ਿਕੇਸ਼ਨ ਦੀ ਲਗਾਤਾਰਤਾ ‘ਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੇ ਮੁਲਾਜ਼ਮਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ‘ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਮੁਕੰਮਲ ਪਿੱਛੇ ਹਟਣ ਦਾ ਦੋਸ਼ ਲਗਾਇਆ।

ਅਜੀਤ ਡੈਸਕ 18-09-2026
ਹੁਸ਼ਿਆਰਪੁਰ , 17 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੁਰਾਣੀ ਪੈਨਸ਼ਨ ਸੰਬੰਧੀ 18 ਨਵੰਬਰ 2022 ਦੇ ਨੋਟੀਫ਼ਿਕੇਸ਼ਨ ਦੀ ਲਗਾਤਾਰਤਾ ‘ਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੇ ਮੁਲਾਜ਼ਮਾਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਸਰਕਾਰ ‘ਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਮੁਕੰਮਲ ਪਿੱਛੇ ਹਟਣ ਦਾ ਦੋਸ਼ ਲਗਾਇਆ। ਫ਼ਰੰਟ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ, ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਜ਼ਿਲ੍ਹਾ ਕਨਵੀਨਰ ਮਨਜੀਤ ਸਿੰਘ ਦਸੂਹਾ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ, ਵਿੱਤ ਸਕੱਤਰ ਨੰਦ ਰਾਮ ਨੇ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ‘ਚ ਨਵੀਂ ਪੈਨਸ਼ਨ ਸਕੀਮ ਤੋਂ ਪੀੜਤ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਦੇ ਚਾਰ ਸਾਲ ਪਹਿਲਾਂ ਜਾਰੀ ਕੀਤੇ ‘ਕਾਗ਼ਜ਼ੀ’ ਨੋਟੀਫ਼ਿਕੇਸ਼ਨ ਨੂੰ 1972 ਦੇ ਪੈਨਸ਼ਨ ਐਕਟ ਅਨੁਸਾਰ ਲਾਗੂ ਕਰਨ ਦੀ ਬਜਾਏ ਨਵੇਂ ਹੁਕਮਾਂ ਵਿਚ ਯੂ. ਪੀ. ਐੱਸ. ਤੇ ਹੋਰਨਾਂ ਰਾਜਾਂ ਵਲੋਂ ਅਪਣਾਏ ਪੁਰਾਣੀ ਪੈਨਸ਼ਨ ਦੇ ਬਦਲਵੇਂ ਮਾਡਲਾਂ ਨੂੰ ਮੁਲਾਜ਼ਮਾਂ ਦੇ ‘ਪਰਿਭਾਸ਼ਿਤ ਯੋਗਦਾਨ’ ਵਾਲੇ ਚੌਖਟੇ ਅੰਦਰ ਹੀ ਘੋਖਣ ਦੀ ਤਾਕੀਦ ਕੀਤੀ ਗਈ ਹੈ। ਇਸ ਮੌਕੇ ਫ਼ਰੰਟ ਦੇ ਆਗੂਆਂ ਸੁਖਦੇਵ ਡਾਨਸੀਵਾਲ, ਪ੍ਰਵੀਨ ਸ਼ੇਰਪੁਰ, ਰਜਿੰਦਰ ਹੇਜਮਾਂ, ਦਲਜੀਤ ਸਿੰਘ ਮੱਛਰੀਵਾਲ, ਸੰਦੀਪ ਗਿੱਲ, ਕਰਨੈਲ ਮਾਹਿਲਪੁਰ, ਸੰਜੀਵ ਕਲਸੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਪੁਰਾਣੀ ਪੈਨਸ਼ਨ ਦੀ ਹਕੀਕੀ ਬਹਾਲੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ, ਰਾਕੇਸ਼ ਕੁਮਾਰ, ਜਸਵਿੰਦਰ ਝਿੰਗੜ, ਰਾਜਨ ਕੁਮਾਰ, ਪਰਮਜੀਤ ਸਿੰਘ, ਰਾਜਵਿੰਦਰ ਸਿੰਘ ਬੁੱਢੀ ਪਿੰਡ, ਬਲਜਿੰਦਰ ਸਹੋਤਾ, ਬਲਬੀਰ ਸਿੰਘ ਧਾਮੀ, ਜਸਵੀਰ ਬੋਦਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਾਗਰਣ 23 ਅਕਤੂਬਰ ਨੂੰ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਦਾਣਾ ਮੰਡੀ ਵਾਲੀ ਸੜਕ ਨੂੰ ਬਣਾਉਣ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।