18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਚੱਬੇਵਾਲ ਸਕੂਲ ’ਚ ਕੌਮੀ ਭਾਸ਼ਾ ਦਿਵਸ ਮਨਾਇਆ

ਚੱਬੇਵਾਲ, 17 ਸਤੰਬਰ (ਰਾਜੀਵ ਭਾਰਦਵਾਜ)-ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਵਿਖੇ ਪ੍ਰਿੰ. ਮੈਡਮ ਡਾ.

ਅਜੀਤ ਡੈਸਕ 18-09-2026
ਚੱਬੇਵਾਲ, 17 ਸਤੰਬਰ (ਰਾਜੀਵ ਭਾਰਦਵਾਜ)-ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਵਿਖੇ ਪ੍ਰਿੰ. ਮੈਡਮ ਡਾ. ਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਕੌਮੀ ਭਾਸ਼ਾ ਦਿਵਸ ਮਨਾਇਆ। ਇਸ ਮੌਕੇ ਪ੍ਰਿੰ. ਡਾ. ਮਨਜੀਤ ਕੌਰ ਨੇ ਦੱਸਿਆ ਕਿ ਹਿੰਦੀ ਸਾਡੀ ਕੌਮੀ ਭਾਸ਼ਾ ਹੈ, ਜਿਸ ਨੂੰ 14 ਸਤੰਬਰ 1949 ਨੂੰ ਸੰਵਿਧਾਨ ਸਭਾ ’ਚ ਕੇਂਦਰ ਸਰਕਾਰ ਦੀ ਅਧਿਕਾਰਕ ਭਾਸ਼ਾ ਹੋਣ ਦਾ ਫ਼ੈਸਲਾ ਲਿਆ ਗਿਆ ਜੋ ਸੰਵਿਧਾਨ ਦੇ ਅਨੁਛੇਦ 343 ਅਨੁਸਾਰ ਹੈ, ਜੋ ਆਜ਼ਾਦ ਭਾਰਤ ਦੇ ਲਈ ਆਪਣੀ ਭਾਸ਼ਾ ਨੂੰ ਪਹਿਚਾਣ ਦੇਣ ਦਾ ਪਹਿਲਾ ਕਦਮ ਸੀ। ਉਨ੍ਹਾਂ ਦੱਸਿਆ ਕਿ ਹਿੰਦੀ ਇਕ ਭਾਸ਼ਾ ਹੀ ਨਹੀਂ, ਸਗੋਂ ਸਾਡੀ ਸੰਸਕ੍ਰਿਤੀ ਤੇ ਏਕਤਾ ਦੀ ਆਤਮਾ ਵੀ ਹੈ। ਸਾਨੂੰ ਆਪਣੇ ਭਾਰਤੀ ਹੋਣ ’ਤੇ ਮਾਣ ਹੈ। ਇਸ ਮੌਕੇ ਮੈਡਮ ਰੀਤਿਕਾ ਨੇ ਹਿੰਦੀ ਭਾਸ਼ਾ ਦੇ ਮਹੱਤਵ ’ਤੇ ਚਾਨਣਾ ਪਾਇਆ। ਸਕੂਲ ਦੇ ਵਿਦਿਆਰਥੀਆਂ ਵਲੋਂ ਭਾਸ਼ਨ, ਕਵਿਤਾਵਾਂ ਤੇ ਗੀਤਾਂ ਦਾ ਉਚਾਰਨ ਵੀ ਕੀਤਾ।
ਪਿਛਲੀ ਖ਼ਬਰ ਸਰਕਾਰੀ ਕਾਲਜ ਹੁਸ਼ਿਆਰਪੁਰ ’ਚ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਵਾਸਲ ਐਜੂਕੇਸ਼ਨ ਵਲੋਂ 166 ਅਧਿਆਪਕਾਂ ਨੂੰ ਉਨ੍ਹਾਂ ਦੀ ਉਤਮਤਾ ਤੇ ਸਮਰਪਿਤ ਸੇਵਾ ਲਈ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।