ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼
ਟਾਂਡਾ ਉੜਮੁੜ, 18 ਸਤੰਬਰ (ਭਗਵਾਨ ਸਿੰਘ ਸੈਣੀ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਮੌਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਤੇ ਸਕੂਲਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਹਾਜ਼ਰ ਆਗੂਆਂ ਤੇ ਪਤਵੰਤਿਆਂ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਹਰਿਆਵਲ ਨੂੰ ਵਧਾਉਣ ਦਾ ਸੰਦੇਸ਼ ਦਿੰਦਿਆਂ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ’ਤੇ ਬੂਟੇ ਲਗਾਉਂਦੇ ਹੋਏ ਸਾਬਕਾ ਚੇਅਰਮੈਨ ਜਵਾਹਰ ਖੁਰਾਨਾ, ਵੀਨੂੰ ਪੰਡਿਤ ਤੇ ਹੋਰ। ਤਸਵੀਰ : ਭਗਵਾਨ ਸਿੰਘ ਸੈਣੀ
19-09-2026