‘ ਆਪ’ ਸਰਕਾਰ ਦੇ ਰਾਜ ਵਿਚ ਕਾਨੂੰਨ ਵਿਵਸਥਾ ਡਗਮਗਾਈ-ਗੇਰਾ
ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਪੰਜਾਬ ਵਿਚ ਲੁੱਟਾਂ ਖੋਹਾਂ ਤੇ ਕਤਲੇਆਮ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਭਾਗ ਦੌਰਾਨ ਸੂਬੇ ਦੀ ਕਾਨੂੰਨ ਵਿਵਸਥਾ ਡਗਮਗਾਈ ਹੋਈ ਨਜ਼ਰ ਆ ਰਹੀ ਹੈ ਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਨਸਰ ਬਿਨਾ ਕਿਸੇ ਡਰ ਭੈਅ ਦੇ ਇਹ ਸਭ ਕੁੱਝ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਰੁਝਾਨ ਵੱਧ ਰਿਹਾ ਹੈ ਨੌਜਵਾਨ ਚਿੱਟਾ ਪੀ ਕੇ ਮਰ ਰਹੇ ਹਨ ਪਰ ਸਰਕਾਰ ਵਲੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਅਜੀਤ ਡੈਸਕ
19-09-2026