19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਲੋਵਾਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ

ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਬਾਬਾ ਜਗਤ ਸਿੰਘ ਜੀ ਦੇ ਦਰਬਾਰ ਪਿੰਡ ਭਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਨਗਰ ਕੀਰਤਨ ਸਜਾਇਆ ਤੇ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਸਜਾਏ ਗਏ ਨਗਰ ਕੀਰਤਨ ਦੀ ਤਸਵੀਰ। ਤਸਵੀਰ : ਜੋਗਿੰਦਰ ਸਿੰਘ 19-09-2026
ਹਾਜੀਪੁਰ, 18 ਸਤੰਬਰ (ਜੋਗਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਬਾਬਾ ਜਗਤ ਸਿੰਘ ਜੀ ਦੇ ਦਰਬਾਰ ਪਿੰਡ ਭਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਨਗਰ ਕੀਰਤਨ ਸਜਾਇਆ ਤੇ ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸਰਬਜੋਤ ਸਿੰਘ ਸਾਬੀ ਵਲੋਂ ਹਾਜ਼ਰੀ ਭਰੀ ਗਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ, ਜਿਨ੍ਹਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਭੇਟ ਕੀਤਾ। ਇਸ ਮੌਕੇ ਸਿਕੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਜਗਤ ਸਿੰਘ, ਸ਼ਕੀਨ ਸਿੰਘ ਭਲੋਵਾਲ, ਸੁਖਦੇਵ ਸਿੰਘ, ਸੁਰਜੀਤ ਸਿੰਘ, ਫ਼ਤਿਹ ਸਿੰਘ, ਬਹਾਦਰ ਸਿੰਘ, ਜਗੀਰ ਸਿੰਘ ਫ਼ੌਜੀ, ਸਾਬੀ ਠੇਕੇਦਾਰ, ਪ੍ਰਦੀਪ ਸਿੰਘ ਸੋਹਲ, ਪਿਆਰਾ ਸਿੰਘ, ਐਲੀ ਹਾਜੀਪੁਰ ਆਦਿ ਤੋਂ ਇਲਾਵਾ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਰਾਜਪੂਤ ਸਭਾ ਮੁਕੇਰੀਆਂ ਤੇ ਕਰਨੀ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਧਾਰਮਿਕ ਸਮਾਗਮ ’ਚ ਜਨਰਲ ਸਕੱਤਰ ਸਾਹੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।