20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਅਜੇ ਕੌਸ਼ਲ ਸੇਠੂ ਵਲੋਂ ਮਾਧੋਪੁਰ ਪਹੁੰਚਣ ’ਤੇ ਸਵਾਗਤ

ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)-ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਮਾਧੋਪੁਰ ਵਿਖੇ ਆਯੋਜਿਤ ਰੈਲੀ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਅਜੈ ਕੌਸ਼ਲ ਸੇਠੂ ਨੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਅਜੈ ਕੌਸ਼ਲ ਸੇਠੂ ਨੇ ਨਿਤਿਨ ਨਵੀਨ ਨੂੰ ਫ਼ੁਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।

ਅਜੀਤ ਡੈਸਕ 20-09-2026
ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)-ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਮਾਧੋਪੁਰ ਵਿਖੇ ਆਯੋਜਿਤ ਰੈਲੀ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦਾ ਅਜੈ ਕੌਸ਼ਲ ਸੇਠੂ ਨੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਅਜੈ ਕੌਸ਼ਲ ਸੇਠੂ ਨੇ ਨਿਤਿਨ ਨਵੀਨ ਨੂੰ ਫ਼ੁਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਮਾਧੋਪੁਰ ਪਹੁੰਚਣ ’ਤੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਦਾ ਬਹੁਤ ਜੋਸ਼ ਤੇ ਉਤਸ਼ਾਹ ਨਾਲ ਸਵਾਗਤ ਕੀਤਾ। ਇਸ ਮੌਕੇ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਨਸ਼ਾਖੋਰੀ ਅੱਜ ਪੰਜਾਬ ਲਈ ਇਕ ਗੰਭੀਰ ਚੁਨੌਤੀ ਬਣੀ ਹੋਈ ਹੈ ਅਤੇ ਸਮਾਜ ਦੇ ਹਰ ਵਰਗ ਲਈ ਇਹ ਜ਼ਰੂਰੀ ਹੈ ਕਿ ਉਹ ਇਕਜੁੱਟ ਹੋ ਕੇ ਇਸ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦਾ ਭਵਿੱਖ ਨਸ਼ਿਆਂ ਦੀ ਦੁਰਵਰਤੋਂ ਕਾਰਨ ਪ੍ਰਭਾਵਿਤ ਹੋ ਰਿਹਾ ਹੈ, ਇਸ ਲਈ, ਇਸ ਵਿਰੁੱਧ ਜਾਗਰੂਕਤਾ ਤੇ ਠੋਸ ਕਾਰਵਾਈ, ਦੋਵੇਂ ਹੀ ਜ਼ਰੂਰੀ ਹਨ। ਉਨ੍ਹਾਂ ਨੇ ਰੈਲੀ ’ਚ ਮੌਜੂਦ ਪਾਰਟੀ ਵਰਕਰਾਂ ਦਾ ਹੌਸਲਾ ਵੀ ਵਧਾਇਆ ਅਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੇਠੂ ਨੇ ਕਿਹਾ ਕਿ ਪਾਰਟੀ ਦਾ ਹਰੇਕ ਵਰਕਰ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜਨਤਾ ਦੀ ਸੇਵਾ ਕਰਨ ਲਈ ਪੂਰੀ ਲਗਨ ਨਾਲ ਕੰਮ ਕਰ ਰਿਹਾ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੱਦਾ ਪੱਤਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।