20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅੱਧਾ ਦੇਸ਼ ਮਾਰੂ ਨਸ਼ਿਆਂ ਦੀ ਲਪੇਟ ਵਿਚ-ਕਰਨ ਸਿੰਘ ਰਾਣਾ

ਰੱਤੇਵਾਲ, 19 ਸਤੰਬਰ (ਅਸ਼ੋਕ ਕੁਮਾਰ ਲੀਲ)-ਕੇਂਦਰ ਸਰਕਾਰ ਦੀ ਨਸ਼ਿਆਂ ਵਿਰੋਧੀ ਏਜੰਸੀ ਨੇ ਅੰਕੜੇ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਦੇ 272 ਜ਼ਿਲ੍ਹੇ ਮਾਰੂ ਨਸ਼ਿਆਂ ਦੀ ਲਪੇਟ ਵਿਚ ਹਨ ਅਤੇ ਇਸ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਅਜੀਤ ਡੈਸਕ 20-09-2026
ਰੱਤੇਵਾਲ, 19 ਸਤੰਬਰ (ਅਸ਼ੋਕ ਕੁਮਾਰ ਲੀਲ)-ਕੇਂਦਰ ਸਰਕਾਰ ਦੀ ਨਸ਼ਿਆਂ ਵਿਰੋਧੀ ਏਜੰਸੀ ਨੇ ਅੰਕੜੇ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਦੇ 272 ਜ਼ਿਲ੍ਹੇ ਮਾਰੂ ਨਸ਼ਿਆਂ ਦੀ ਲਪੇਟ ਵਿਚ ਹਨ ਅਤੇ ਇਸ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਜਨਰਲ ਸਕੱਤਰ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਰਿਪੋਰਟ ਮੁਤਾਬਿਕ ਪੰਜਾਬ ਦੇ ਛੇ ਜ਼ਿਲ੍ਹਿਆਂ ਵਿਚ ਹਾਲਤ ਗੰਭੀਰ ਹੈ। ਦੇਸੀ ਤੇ ਵਿਦੇਸ਼ੀ ਮਾਫੀਆ ਵਲੋਂ ਚਲਾਏ ਜਾ ਰਹੇ ਨਸ਼ੇ ਦੇ ਧੰਦੇ ਵਿਚ ਸਰਕਾਰੀ ਅਧਿਕਾਰੀ ਤੇ ਰਾਜ ਕਰਦੀਆਂ ਪਾਰਟੀਆਂ ਦੀ ਹਿੱਸੇਦਾਰੀ ਹੈ । ਇਸ ਲਈ ਦੇਸ਼ ਦੇ ਲੋਕਾਂ ਨੂੰ ਇਸ ਮਾਰੂ ਹਮਲੇ ਦਾ ਟਾਕਰਾ ਕਰਨ ਲਈ ਜਨ ਅੰਦੋਲਨ ਦੀ ਲੋੜ ਹੈ, ਨਹੀ ਤਾਂ ਇਹ ਦੇਸ਼ ਦੇ ਲੋਕਾਂ ਦਾ ਵੱਡਾ ਨੁਕਸਾਨ ਕਰੇਗਾ। ਸਰਕਾਰਾਂ ਵਿੱਦਿਆ ਤੇ ਰੋਜ਼ਗਾਰ ਦੇਣ ਤੋਂ ਅਸਮਰਥ ਹਨ, ਜਿਸ ਕਾਰਨ ਮਾਰੂ ਨਸ਼ੇ ਕੌੜੀ ਵੇਲ ਵਾਂਗ ਵਧ ਰਹੇ ਹਨ। ਪੰਜਾਬ ਦਾ ਜ਼ਿਕਰ ਕਰਦੇ ਹੋਏ ਸਾਥੀ ਰਾਣਾ ਨੇ ਦੱਸਿਆ ਕਿ ਮਾਰੂ ਨਸ਼ਿਆਂ ਨੇ ਪਿਛਲੇ 20 ਸਾਲਾਂ ਦੌਰਾਨ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਡੰਗਿਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ। 2007 ਤੋਂ 2017 ਤੱਕ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਸਾਂਝੀ ਸਰਕਾਰ ਵੇਲੇ ਮਾਰੂ ਨਸ਼ਿਆਂ ਦੀ ਬਿਮਾਰੀ ਨੇ ਤੇਜ਼ੀ ਫੜੀ ਸੀ। ਪਰ ਇਨ੍ਹਾਂ ਹੁਕਮਰਾਨਾਂ ਨੇ ਸਵੀਕਾਰ ਹੀ ਨਹੀਂ ਕੀਤਾ ਸੀ ਕਿ ਪੰਜਾਬ ਵਿਚ ਮਾਰੂ ਨਸ਼ਿਆਂ ਦਾ ਵਾਧਾ ਹੋ ਰਿਹਾ ਹੈ। ਇਸ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਰਾਜ ਲੋਕਾਂ ਨੇ ਸੰਭਾਲਿਆ, ਕਿਉਂਕਿ ਉਨ੍ਹਾਂ ਨੇ ਚਾਰ ਹਫਤੇ ਵਿਚ ਮਾਰੂ ਨਸ਼ੇ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਅੱਜ ਦੇ ਹੁਕਮਰਾਨਾਂ ਨੇ ਵੀ ਮਾਰੂ ਨਸ਼ੇ ਨੂੰ ਚਾਰ ਮਹੀਨੇ ਵਿਚ ਖਤਮ ਕਰਨ ਦਾ ਵਾਅਦਾ ਕੀਤਾ ਸੀ ਜੋ ਸਿਰੇ ਨਹੀਂ ਚੜ੍ਹਿਆ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮਾਰੂ ਨਸ਼ਿਆਂ ਵਿਰੁੱਧ ਚੱਲ ਰਹੇ ਜਨ ਅੰਦੋਲਨ ਨੂੰ ਹੋਰ ਵਿਸ਼ਾਲ ਕਰਨ। ਇਸ ਮੌਕੇ ਪ੍ਰੇਮ ਸਿੰਘ ਸਾਬਕਾ ਸਰਪੰਚ, ਤਰਲੋਕ ਸਿੰਘ ਤੇ ਭਜਨ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਰ.ਆਰ. ਬਾਵਾ ਕਾਲਜ ਦੇ ਐੱਮ.ਐੱਸ.ਸੀ. ਸਮੈਸਟਰ-ਦੂਜਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ’ਚ ਦੂਜਾ ਸਥਾਨ ਅਗਲੀ ਖ਼ਬਰ ਪਿੰਡ ਰੈਲਮਾਜਰਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।