ਮਾਨ ਸਰਕਾਰ ਭਾਜਪਾ ਦਾ ਨਹੀਂ, ਨਸ਼ਾ ਪੀੜਤ ਪਰਿਵਾਰਾਂ ਦਾ ਵਿਰੋਧ ਕਰ ਰਹੀ ਹੈ-ਨਿਪੁੰਨ
ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਵਿਰੋਧ ਕਰਕੇ ਮਾਨ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦਾ ਨਹੀਂ, ਸਗੋਂ ਉਨ੍ਹਾਂ ਨਸ਼ਾ ਪੀੜਤ ਪਰਿਵਾਰਾਂ ਦਾ ਵਿਰੋਧ ਕਰ ਰਹੀ ਹੈ ਜੋ ਆਪਣੇ ਦਰਦ ਤੇ ਸੱਚਾਈ ਨੂੰ ਲੈ ਕੇ ਅੱਜ ਸੜਕਾਂ ’ਤੇ ਉਤਰੇ ਹਨ। ਸ਼ਰਮਾ ਨੇ ਦੋਸ਼ ਲਗਾਇਆ ਕਿ ਯਾਤਰਾ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਕਥਿਤ ਗੁੰਡਿਆਂ ਵਲੋਂ ਯਾਤਰਾ ਵਿਚ ਸ਼ਾਮਿਲ ਵਾਹਨਾਂ ਦੀ ਤੋੜਫੋੜ ਕੀਤੀ ਜਾ ਰਹੀ ਹੈ ਅਤੇ ਮਹਿਲਾਵਾਂ, ਨੌਜਵਾਨਾਂ ਤੇ ਨਸ਼ਾ ਪੀੜਤ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਹੁਸ਼ਿਆਰਪੁਰ, 20 ਸਤੰਬਰ (ਹਰਪ੍ਰੀਤ ਕੌਰ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਵਿਰੋਧ ਕਰਕੇ ਮਾਨ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦਾ ਨਹੀਂ, ਸਗੋਂ ਉਨ੍ਹਾਂ ਨਸ਼ਾ ਪੀੜਤ ਪਰਿਵਾਰਾਂ ਦਾ ਵਿਰੋਧ ਕਰ ਰਹੀ ਹੈ ਜੋ ਆਪਣੇ ਦਰਦ ਤੇ ਸੱਚਾਈ ਨੂੰ ਲੈ ਕੇ ਅੱਜ ਸੜਕਾਂ ’ਤੇ ਉਤਰੇ ਹਨ। ਸ਼ਰਮਾ ਨੇ ਦੋਸ਼ ਲਗਾਇਆ ਕਿ ਯਾਤਰਾ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਕਥਿਤ ਗੁੰਡਿਆਂ ਵਲੋਂ ਯਾਤਰਾ ਵਿਚ ਸ਼ਾਮਿਲ ਵਾਹਨਾਂ ਦੀ ਤੋੜਫੋੜ ਕੀਤੀ ਜਾ ਰਹੀ ਹੈ ਅਤੇ ਮਹਿਲਾਵਾਂ, ਨੌਜਵਾਨਾਂ ਤੇ ਨਸ਼ਾ ਪੀੜਤ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਨਸ਼ੇ ਕਾਰਨ ਆਪਣੇ ਬੱਚਿਆਂ ਅਤੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਬਹੁਤ ਹੀ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਗਰੰਟੀ ਨਹੀਂ, ਸਗੋਂ ਸੰਕਲਪ ਲੈਂਦੀ ਹੈ ਤੇ ਜਿਸ ਸੰਕਲਪ ਨੂੰ ਲੈਂਦੀ ਹੈ, ਉਸ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦੀ ਵੀ ਹੈ। ਨਿਪੁੰਨ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਕਿਸੇ ਰਾਜਨੀਤਿਕ ਲਾਭ ਲਈ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਵਾਉਣ ਦਾ ਜਨ ਅੰਦੋਲਨ ਹੈ।