24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੇਂਟ ਸੋਲਜਰ ਸਕੂਲ ’ਚ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਆਯੁਰਵੇਦ ਦੀ ਮਹੱਤਤਾ, ਸਿਹਤਮੰਦ ਜੀਵਨ-ਸ਼ੈਲੀ, ਕੁਦਰਤੀ ਇਲਾਜ, ਸੰਤੁਲਿਤ ਪੋਸ਼ਣ ਤੇ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 23-09-2026
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਵਿਖੇ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਆਯੁਰਵੇਦ ਦੀ ਮਹੱਤਤਾ, ਸਿਹਤਮੰਦ ਜੀਵਨ-ਸ਼ੈਲੀ, ਕੁਦਰਤੀ ਇਲਾਜ, ਸੰਤੁਲਿਤ ਪੋਸ਼ਣ ਤੇ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸੰਭਾਲ ਸੰਬੰਧੀ ਜਾਣਕਾਰੀ ਦਿੱਤੀ ਗਈ। ਸਕੂਲ ਪ੍ਰਿੰਸੀਪਲ ਅਮਿਤ ਠਾਕੁਰ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਸਰੀਰ ਤੇ ਸਿਹਤਮੰਦ ਮਨ ਲਈ ਕੁਦਰਤੀ ਅਤੇ ਸੰਪੂਰਨ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਨਿਯਮਿਤ ਤੌਰ ‘ਤੇ ਸਿਹਤਮੰਦ ਆਦਤਾਂ ਅਪਣਾਉਣ ਤੇ ਭਾਰਤ ਦੀ ਅਮੀਰ ਰਵਾਇਤੀ ਗਿਆਨ-ਵਿਰਾਸਤ ਅਤੇ ਆਯੁਰਵੈਦਿਕ ਜੀਵਨ - ਪੱਧਤੀ ਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੁਦਰਤੀ ਤੇ ਸੰਪੂਰਨ ਸਿਹਤ ਸੰਭਾਲ ਰਾਹੀਂ ਸਰੀਰ ਅਤੇ ਮਨ ਨੂੰ ਤੰਦਰੁਸਤ ਰੱਖਣ ਦੇ ਵੱਖ-ਵੱਖ ਤਰੀਕੇ ਅਪਣਾਉਣ ਅਤੇ ਆਪਣੀ ਜੀਵਨ-ਸ਼ੈਲੀ ‘ਚ ਸਕਾਰਾਤਮਿਕ ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਗੁ. ਸ਼ਹੀਦਾਂ ਵਿਖੇ ਸ਼ੁਰੂ ਹੋਈ ਲੜੀਵਾਰ ਕਥਾ ਦੀ ਸਮਾਪਤੀ ਮੌਕੇ ਗੁਰਮਤਿ ਸਮਾਗਮ ਅਗਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਅਸ਼ੋਕ ਕੁਮਾਰ ਦੀ ਕਾਵਿ ਪੁਸਤਕ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।