ਵਿਧਾਇਕ ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਕਾਰਡ ਸੌਂਪੇ
ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰੀਆਂ ਨੂੰ ਸੌਂਪਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੇ ਵਿੱਤੀ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ, ਜਿਸ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ।
ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਲਾਭਪਾਤਰੀਆਂ ਨੂੰ ਸੌਂਪਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੇ ਲਾਭਪਾਤਰੀ ਪਰਿਵਾਰਾਂ ਨੂੰ ਇਲਾਜ ਦੇ ਵਿੱਤੀ ਬੋਝ ਤੋਂ ਵੱਡੀ ਰਾਹਤ ਦਿੱਤੀ ਹੈ, ਜਿਸ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਮਿਲੇਗੀ। ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਅਤੇ ਪਿੰਡ ਭਾਮ ਵਿਖੇ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪਣ ਸਮੇਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਵਿਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਰਾਹੀਂ ਲਗਭਗ 54.06 ਲੱਖ ਪਰਿਵਾਰ ਕਵਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਕੈਸ਼ਲੈੱਸ ਸਿਹਤ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਲਾਭਪਾਤਰੀ ਪੰਜਾਬ ਭਰ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਕੈਸ਼ਲੈੱਸ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਯੋ ਜਨਾ ਪਰਿਵਾਰਾਂ ਨੂੰ ਵੱਡੇ ਮੈਡੀਕਲ ਇਲਾਜ ਨਾਲ ਜੁੜੇ ਵਿੱਤੀ ਬੋਝ ਤੋਂ ਨਿਜਾਤ ਦਿਵਾਏਗੀ ਅਤੇ ਮਿਆਰੀ ਸਿਹਤ ਸੇਵਾਵਾਂ ਲੈਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ।