25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੱਪ ਦੇ ਡੰਗ ਦੀ ਸਥਿਤੀ ਵਿਚ ਘਰੇਲੂ ਇਲਾਜ ਤੋਂ ਬਚ ਕੇ ਤੁਰੰਤ ਹਸਪਤਾਲ ਪਹੁੰਚੋ - ਡਾ. ਨੀਲਮ

ਭੰਗਾਲਾ, 24 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ.

ਡਾ. ਨੀਲਮ ਜਾਣਕਾਰੀ ਸਾਂਝੀ ਕਰਦੇ ਹੋਏ। 25-09-2026
ਭੰਗਾਲਾ, 24 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਾ. ਨੀਲਮ, ਐਸ.ਐਮ.ਓ., ਸੀ.ਐਚ.ਸੀ. ਬੁੱਢਾਬੜ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਬਰਸਾਤੀ ਮੌਸਮ ਦੌਰਾਨ ਸੱਪ ਦੇ ਡੰਗ ਤੋਂ ਬਚਾਅ, ਸੱਪ ਦੇ ਡੰਗ ਦੀ ਸਥਿਤੀ ਵਿਚ ਤੁਰੰਤ ਅਤੇ ਸਹੀ ਡਾਕਟਰੀ ਸਹਾਇਤਾ ਲੈਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬਰਸਾਤੀ ਮੌਸਮ ਦੌਰਾਨ ਪਾਣੀ ਭਰਨ, ਘਾਹ-ਬੂਟੀ ਵਧਣ ਅਤੇ ਸੱਪਾਂ ਦੇ ਆਪਣੇ ਠਿਕਾਣਿਆਂ ਤੋਂ ਬਾਹਰ ਨਿਕਲਣ ਕਾਰਨ ਮਨੁੱਖਾਂ ਦੇ ਸੱਪਾਂ ਦੇ ਸੰਪਰਕ ਵਿਚ ਆਉਣ ਦੀ ਸੰਭਾਵਨਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੱਪ ਦਾ ਡੰਗ ਇਕ ਗੰਭੀਰ ਮੈਡੀਕਲ ਐਮਰਜੈਂਸੀ ਹੋ ਸਕਦਾ ਹੈ। ਹਰ ਸੱਪ ਜ਼ਹਿਰੀਲਾ ਨਹੀਂ ਹੁੰਦਾ ਅਤੇ ਹਰ ਡੰਗ ਵਿਚ ਜ਼ਹਿਰ ਦਾ ਅਸਰ ਹੋਣਾ ਵੀ ਜ਼ਰੂਰੀ ਨਹੀਂ ਹੈ, ਪਰ ਇਸ ਦਾ ਨਿਰਣਾ ਘਰ ਵਿਚ ਨਹੀਂ ਕੀਤਾ ਜਾ ਸਕਦਾ। ਇਸ ਲਈ ਪੀੜਤ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਲਿਜਾਣਾ ਚਾਹੀਦਾ ਹੈ, ਜਿੱਥੇ ਲੋੜ ਅਨੁਸਾਰ ਐਂਟੀ-ਸਨੇਕ ਵੈਨਮ ਨਾਲ ਇਲਾਜ ਕੀਤਾ ਜਾਂਦਾ ਹੈ ਅਤੇ ਇਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਉਪਲਬਧ ਹੈ। ਡਾ. ਨੀਲਮ ਨੇ ਕਿਹਾ ਕਿ ਬੱਚਿਆਂ ਨੂੰ ਵੀ ਸੱਪਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸੱਪ ਨੂੰ ਛੇੜਨ ਜਾਂ ਫੜਨ ਦੀ ਕੋਸ਼ਿਸ਼ ਨਾ ਕਰਨ ਬਾਰੇ ਜਾਗਰੂਕ ਕੀਤਾ ਜਾਵੇ। ਸੱਪ ਦੇ ਡੰਗ ਦੀ ਸਥਿਤੀ ਵਿਚ ਝਾੜ-ਫੂਕ ਜਾਂ ਗੈਰ-ਵਿਗਿਆਨਕ ਇਲਾਜ ਵਿਚ ਸਮਾਂ ਬਰਬਾਦ ਕਰਨ ਦੀ ਬਜਾਏ ਤੁਰੰਤ ਹਸਪਤਾਲ ਪਹੁੰਚਣਾ ਚਾਹੀਦਾ ਹੈ।
ਪਿਛਲੀ ਖ਼ਬਰ ਪੰਜਾਬ ਦੀ ਟੀਮ ਲਈ ਲਗਾਏ ਜਾਣ ਵਾਲੇ ਕੈਂਪ ਲਈ ਹੁਸ਼ਿਆਰਪੁਰ ਦੀਆਂ 5 ਖਿਡਾਰਨਾਂ ਦੀ ਚੋਣ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।