26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਧਾਇਕ ਘੁੰਮਣ ਵਲੋਂ ਪਿੰਡ ਬੇਰਸ਼ਾ ਦੀ ਪੰਚਾਇਤ ਨੂੰ 20 ਲੱਖ ਦਾ ਚੈੱਕ ਭੇਟ

ਦਸੂਹਾ, 25 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬੇਰਸ਼ਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲਗਾਤਾਰ ਵਿਕਾਸ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਪਿੰਡ ’ਚ ਸੀਵਰੇਜ ਦੇ ਕੰਮ ਲਾਈਟਾਂ ਤੇ ਛੱਪੜ ਵਾਸਤੇ 20 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 26-09-2026
ਦਸੂਹਾ, 25 ਸਤੰਬਰ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਪਿੰਡ ਬੇਰਸ਼ਾ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਲਗਾਤਾਰ ਵਿਕਾਸ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਪਿੰਡ ’ਚ ਸੀਵਰੇਜ ਦੇ ਕੰਮ ਲਾਈਟਾਂ ਤੇ ਛੱਪੜ ਵਾਸਤੇ 20 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿਤਾਂ ਦੇ ਮੱਦੇਨਜ਼ਰ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਦਿਆਂ ਸੂਬੇ ਵਿਚ ਵੱਡੇ ਪੱਧਰ ’ਤੇ ਜਿਥੇ ਪਿੰਡਾਂ ਦਾ ਵਿਕਾਸ ਕਰਵਾਇਆ ਹੈ ਉਥੇ ਹੀ ਸਿਹਤ ਤੇ ਸਿੱਖਿਆ ਨੂੰ ਪੂਰੀ ਤਰ੍ਹਾਂ ਤਰਜੀਹ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਵੀ ਬੇਮਿਸਾਲ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਖੇਡਾਂ ਲਈ ਉਤਸ਼ਾਹਿਤ ਕਰਨ ਲਈ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਹਿਤਾਂ ਦੇ ਮੱਦੇਨਜ਼ਰ ਅਹਿਮ ਫ਼ੈਸਲੇ ਲੈਂਦਿਆਂ ਪਿੰਡਾਂ ਦੀ ਤਰੱਕੀ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਅਮਰਜੀਤ ਕੌਰ, ਐਡਵੋਕੇਟ ਹਰਮਨਜੀਤ ਸਿੰਘ, ਪੰਚ ਰਾਜ ਰਾਣੀ, ਪੰਚ ਸੁਖਬੀਰ ਸਿੰਘ, ਪੰਚ ਜਸਪਾਲ ਸਿੰਘ, ਪੰਚ ਹਰਮਨਦੀਪ ਕੌਰ, ਪੰਚ ਮਨਿੰਦਰ ਕੌਰ, ਪੰਚ ਗੁਰਪ੍ਰੀਤ ਸਿੰਘ, ਕਰਨਜੀਤ ਸਿੰਘ, ਪਰਦੀਪ ਸਿੰਘ, ਐਡ. ਰਮਨਦੀਪ ਸਿੰਘ, ਤਜਿੰਦਰ ਸਿੰਘ ਸਾਬੀ, ਲੰਬੜਦਾਰ ਤਜਿੰਦਰ ਸਿੰਘ, ਦਵਿੰਦਰ ਸਿੰਘ ਟੀਟੂ, ਲਵਦੀਪ ਸਿੰਘ ਮਿੱਠੂ, ਸਿਮਰਨਜੀਤ ਸਿੰਘ, ਸੰਦੀਪ ਸਿੰਘ ਸਰਾਂ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਪਿੰਦਾ, ਨੀਰਜ, ਜਸਕਰਨ ਸਿੰਘ, ਮੋਹਿਤ ਬੱਧਣ, ਸੁਰਜੀਤ ਸਿੰਘ, ਕਮਲਜੀਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਸਹਾਇ ਵੈਲਫੇਅਰ ਸੁਸਾਇਟੀ ਖੁਣ-ਖੁਣ ਕਲਾ ਦੀ ਮੀਟਿੰਗ ਅਗਲੀ ਖ਼ਬਰ ਬਜ਼ੁਰਗ ਵਿਧਵਾ ਔਰਤ ਨੇ ਐਸ.ਪੀ. ਰੈਂਕ ਦੇ ਅਫ਼ਸਰ ’ਤੇ ਘਰ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤੇ ਕੁੱਟਮਾਰ ਦੇ ਲਗਾਏ ਦੋਸ਼, ਅਫ਼ਸਰ ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।