27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਨਸ਼ਾ ਮੁਕਤ ਪੰਜਾਬ ਯਾਤਰਾ’ ਨੌਜਵਾਨੀ ਨੂੰ ਬਚਾਉਣ ਲਈ ਬਣੀ ਸਮਾਜਿਕ ਲਹਿਰ-ਪੁਸ਼ਕਰ ਧਾਮੀ

ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਪੰਜਾਬ ਭਾਜਪਾ ਵਲੋਂ ਆਰੰਭੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ‘ਤੇ ਟਾਂਡਾ ਮੋੜ ਗੜ੍ਹਦੀਵਾਲਾ ਵਿਖੇ ਹਲਕੇ ਦੇ ਭਾਜਪਾ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ, ਜਿਨ੍ਹਾਂ ਨੂੰ ਸਥਾਨਕ ਭਾਜਪਾ ਲੀਡਰਸ਼ਿਪ ਵਲੋਂ ਟਰੈਕਟਰਾਂ ਦੇ ਕਾਫ਼ਲੇ ਸਮੇਤ ਸਥਾਨਕ ਟਾਂਡਾ ਮੋੜ ਤੱਕ ਲਿਆਂਦਾ ਗਿਆ।

ਅਜੀਤ ਡੈਸਕ 27-09-2026
ਗੜ੍ਹਦੀਵਾਲਾ, 26 ਸਤੰਬਰ (ਚੱਗਰ)-ਪੰਜਾਬ ਭਾਜਪਾ ਵਲੋਂ ਆਰੰਭੀ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ‘ਤੇ ਟਾਂਡਾ ਮੋੜ ਗੜ੍ਹਦੀਵਾਲਾ ਵਿਖੇ ਹਲਕੇ ਦੇ ਭਾਜਪਾ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ, ਜਿਨ੍ਹਾਂ ਨੂੰ ਸਥਾਨਕ ਭਾਜਪਾ ਲੀਡਰਸ਼ਿਪ ਵਲੋਂ ਟਰੈਕਟਰਾਂ ਦੇ ਕਾਫ਼ਲੇ ਸਮੇਤ ਸਥਾਨਕ ਟਾਂਡਾ ਮੋੜ ਤੱਕ ਲਿਆਂਦਾ ਗਿਆ। ਇਸ ਮੌਕੇ ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ 4 ਹਜ਼ਾਰ ਕਿੱਲੋਮੀਟਰ ਦੀ ਇਹ ਯਾਤਰਾ ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਅਤੇ ਵੀਰਤਾ ਦੀ ਧਰਤੀ ਹੈ ਪਰ ਅੱਜ ਪੰਜਾਬ ਦੀ ਇਹ ਧਰਤੀ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ‘ਤੇ ਸਭ ਤੋਂ ਪਹਿਲਾਂ ਨਸ਼ੇ ਦੇ ਸੌਦਾਗਰਾਂ ਦੀ ਕਮਰ ਤੋੜ ਕੇ ਪੰਜਾਬ ਵਿਚ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਇੱਕ ਸਮਾਜਿਕ ਲਹਿਰ ਹੈ ਅਤੇ ਪੰਜਾਬ ਤੇ ਉਸ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਦਾ ਪ੍ਰੋਗਰਾਮ ਹੈ। ਇਸ ਮੌਕੇ ਯਾਤਰਾ ਦੇ ਜ਼ਿਲ੍ਹਾ ਕਨਵੀਨਰ ਅਨਿਲ ਵਸ਼ਿਸਠ, ਭਾਜਪਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਭਾਜਪਾ ਪੰਜਾਬ ਸਕੱਤਰ ਪਰਮਿੰਦਰ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਮੀਨੂ ਸੇਠੀ, ਯਾਤਰਾ ਕੋ ਕਨਵੀਨਰ ਸੁਨੀਲ ਦੱਤ ਸਹਿਗਲ, ਡਾ. ਸਵਰਨ ਕਾਂਤ, ਭਾਜਪਾ ਆਗੂ ਯੋਗੇਸ਼ ਸਪਰਾ, ਸਾਬਕਾ ਐਮ. ਸੀ. ਸ਼ਿਵ ਦਿਆਲ, ਗੋਪਾਲ ਏਰੀ, ਕੈਪਟਨ ਕਰਨ ਸਿੰਘ, ਅਸ਼ੋਕ ਸਭਰਵਾਲ, ਸ਼ਿਵਮ ਸ਼ਰਮਾ, ਜ਼ਿਲ੍ਹਾ ਇੰਚਾਰਜ ਰਾਕੇਸ਼ ਸ਼ਰਮਾ, ਵਿਨੋਦ ਮਿੱਠੂ, ਸੇਠੂ, ਸ਼ਿਵਾਨੀ ਪੁਰੀ ਆਦਿ ਸਮੇਤ ਵੱਡੀ ਗਿਣਤੀ ਵਿਚ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਘੋੜਾਵਾਹਾ ਵਿਖੇ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਨੇਤਰਦਾਨ ਤੇ ਖ਼ੂਨਦਾਨ ਦੁਨੀਆ ਦਾ ਸਭ ਤੋਂ ਉੱਤਮ ਦਾਨ-ਭਾਈ ਬਰਿੰਦਰ ਮਸੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।