27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵੱਖ-ਵੱਖ ਜਥੇਬੰਦੀਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਮਾਹਿਲਪੁਰ, 26 ਸਤੰਬਰ (ਰਜਿੰਦਰ ਸਿੰਘ)-ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਖੱਬੀਆਂ ਪਾਰਟੀਆਂ ਤੇ ਸਮਾਜਿਕ ਕਾਰਕੁਨਾਂ ਨੂੰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਮਾਹਿਲਪੁਰ ਦੇ ਮੁੱਖ ਚੌਕ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਸੀ. ਪੀ.

ਅਜੀਤ ਡੈਸਕ 27-09-2026
ਮਾਹਿਲਪੁਰ, 26 ਸਤੰਬਰ (ਰਜਿੰਦਰ ਸਿੰਘ)-ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਖੱਬੀਆਂ ਪਾਰਟੀਆਂ ਤੇ ਸਮਾਜਿਕ ਕਾਰਕੁਨਾਂ ਨੂੰ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਮਾਹਿਲਪੁਰ ਦੇ ਮੁੱਖ ਚੌਕ ਵਿਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ, ਸੀ. ਪੀ. ਆਈ. ਐਮ. ਐਲ. ਲਿਬਰੇਸ਼ਨ ਤੇ ਜਨਤਕ ਜਥੇਬੰਦੀਆਂ ਵਲੋਂ ਮਲਕੀਅਤ ਸਿੰਘ ਬਾਹੋਵਾਲ, ਸ਼ੇਰ ਜੰਗ ਬਹਾਦਰ, ਮੱਖਣ ਸਿੰਘ ਲੰਗੇਰੀ ਅਤੇ ਸ਼ਾਮ ਸੁੰਦਰ ਕਪੂਰ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ ਅਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਬੁਲਾਰਿਆਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਕੇਂਦਰੀ ਹਾਕਮਾਂ ਦੇ ਇਸ਼ਾਰੇ ਤੇ ਐਸ. ਆਈ. ਆਰ. ਰਾਹੀਂ ਤੇਰਾਂ ਕਰੋੜ ਵੋਟਰਾਂ ਦੇ ਨਾਂਅ ਕੱਟਣ ਦੀ ਗ਼ੈਰ ਸੰਵਿਧਾਨਿਕ ਕਾਰਵਾਈ ਦਾ ਸੱਚ ਸਹਾਇਕ ਚੋਣ ਕਮਿਸ਼ਨਰਾਂ ਵਲੋਂ ਇਸ ਕਾਰਵਾਈ ਨਾਲ ਅਸਹਿਮਤੀ ਪ੍ਰਗਟ ਕਰਦੇ ਹੋਏ ਖ਼ੁਲਾਸਿਆਂ ਰਾਹੀਂ ਸਾਹਮਣੇ ਆ ਚੁੱਕਾ ਹੈ। ਆਗੂਆਂ ਨੇ ਕਿਹਾ ਜਮਹੂਰੀਅਤ ਨੂੰ ਬਚਾਉਣ ਲਈ ਚੋਣ ਕਮਿਸ਼ਨ ਵਰਗੀ ਸੰਵਿਧਾਨਿਕ ਸੰਸਥਾ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਬੁਲਾਰਿਆਂ ਵਲੋਂ ਕੁੱਝ ਸ਼ਰਾਰਤੀ ਅਨਸਰਾਂ ਦੁਆਰਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਬੇਹੁਰਮਤੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਅਤੇ ਮੰਗ ਕੀਤੀ ਅਜਿਹੇ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਬਣਦੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਸ਼ਿੰਗਾਰਾ ਰਾਮ ਭੱਜਲ, ਰਣਜੀਤ ਸਿੰਘ, ਬਾਬੂ ਓਮ ਦੱਤ, ਚਰਨਜੀਤ ਕੁਮਾਰ, ਚਾਨਣ ਰਾਮ , ਜਰਨੈਲ ਸਿੰਘ, ਲਾਲ ਸਿੰਘ, ਮਾ.ਜੈ ਰਾਮ ਬਾੜੀਆਂ, ਲਛਮਣ ਸਿੰਘ, ਸੰਤੋਖ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਛਿੰਦਰ ਪਾਲ ਸਿੰਘ, ਸੋਹਣ ਲਾਲ, ਕਸ਼ਮੀਰੀ ਲਾਲ, ਜੋਗਿੰਦਰ ਪਾਲ ਸਿੰਘ, ਸਤਨਾਮ ਸਿੰਘ, ਰਾਮ ਆਸਰਾ, ਪਰਵਿੰਦਰ ਸਿੰਘ, ਦਲੀਪਾ ਜੇਜੋ, ਭਗਵੰਤ ਰਾਏ ਸਾਬਕਾ ਡੀ. ਪੀ. ਈ. ਓ. ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਵਿਦਿਆਰਥੀਆਂ ਵਿਚ ਰਚਨਾਤਮਿਕ ਸ਼ਕਤੀ ਨੂੰ ਵਿਕਸਿਤ ਕਰਨ ਲਈ ‘ਮਾਡਲ ਪ੍ਰਦਰਸ਼ਨੀ’ ਲਗਾਈ ਅਗਲੀ ਖ਼ਬਰ ਪਿੰਡ ਘੋੜਾਵਾਹਾ ਵਿਖੇ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।