2027 ਦੀ ਜਿੱਤ ਲਈ ਹੁਣ ਤੋਂ ਹੀ ਇਕਜੁੱਟ ਹੋ ਕੇ ਚੱਲਣ ਕਾਂਗਰਸੀ ਵਰਕਰ-ਸੂਰਜ ਠਾਕੁਰ
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਕਾਂਗਰਸ ਕਮੇਟੀ ਦੇ ਕੋ-ਇੰਚਾਰਜ ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਸੂਰਜ ਠਾਕੁਰ ਨੇ ਹੁਸ਼ਿਆਰਪੁਰ ਜ਼ਿਲ੍ਹਾ ਕਾਂਗਰਸ ਦੀ ਸੰਗਠਨਾਤਮਕ ਮੀਟਿੰਗ ਦੌਰਾਨ ਵਰਕਰਾਂ ਤੇ ਅਹੁਦੇਦਾਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਹੁਣੇ ਤੋਂ ਪੂਰੀ ਤਾਕਤ ਨਾਲ ਜੁੱਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਆਗੂ ਤੇ ਵਰਕਰ ਆਪਸੀ ਮਨਮੁਟਾਵ ਭੁੱਲਾ ਕੇ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।
ਸ
ਸੁਖਪ੍ਰੀਤ ਸਿੰਘ ਪਿਤਾ : ਸੁਖਵਿੰਦਰ ਸਿੰਘ ਮਾਤਾ : ਰਾਜਵਿੰਦਰ ਕੌਰ ਪਿੰਡ : ਦਦਿਆਲ
27-09-2026
ਹੁਸ਼ਿਆਰਪੁਰ, 26 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਕਾਂਗਰਸ ਕਮੇਟੀ ਦੇ ਕੋ-ਇੰਚਾਰਜ ਤੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸਕੱਤਰ ਸੂਰਜ ਠਾਕੁਰ ਨੇ ਹੁਸ਼ਿਆਰਪੁਰ ਜ਼ਿਲ੍ਹਾ ਕਾਂਗਰਸ ਦੀ ਸੰਗਠਨਾਤਮਕ ਮੀਟਿੰਗ ਦੌਰਾਨ ਵਰਕਰਾਂ ਤੇ ਅਹੁਦੇਦਾਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਹੁਣੇ ਤੋਂ ਪੂਰੀ ਤਾਕਤ ਨਾਲ ਜੁੱਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਆਗੂ ਤੇ ਵਰਕਰ ਆਪਸੀ ਮਨਮੁਟਾਵ ਭੁੱਲਾ ਕੇ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਵੀ ਵਿਸ਼ੇਸ਼ ਤੌਰ ’ਤੇ ਇਸ ਮੀਟਿੰਗ ਵਿਚ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਰਜ ਠਾਕੁਰ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਅਹੁਦੇਦਾਰਾਂ, ਬਲਾਕ ਪ੍ਰਧਾਨਾਂ ਤੇ ਵਰਕਰਾਂ ਤੋਂ ਹਲਕਾ ਪੱਧਰ ਦੀ ਵਿਸਥਾਰਤ ਰਿਪੋਰਟ ਲਈ, ਉਨ੍ਹਾਂ ਦਾ ਫੀਡ ਬੈਕ ਸੁਣਿਆ ਅਤੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਬੈਠ ਕੇ ਚਰਚਾ ਵੀ ਕੀਤੀ। ਉਨ੍ਹਾਂ ਵਰਕਰਾਂ ਅਤੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਅਕਤੂਬਰ ਵਿਚ ਤਿੰਨ ਦਿਨਾਂ ਦਾ ਹੁਸ਼ਿਆਰਪੁਰ ਜ਼ਿਲ੍ਹੇ ਦਾ ਦੌਰਾ ਕਰਨਗੇ ਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾ ਕੇ ਨਿੱਜੀ ਤੌਰ ’ਤੇ ਮੁਲਾਕਾਤਾਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਕਾਂਗਰਸ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਮੀਟਿੰਗ ਦੌਰਾਨ ਐਲਾਨ ਕੀਤਾ ਕਿ 28 ਸਤੰਬਰ ਨੂੰ ਹੁਸ਼ਿਆਰਪੁਰ ਸਥਿਤ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਮੁੱਖ ਚੋਣ ਆਯੁਕਤ ਖ਼ਿਲਾਫ਼ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਅਰੁਣ ਡੋਗਰਾ ਮਿੱਕੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ, ਐਡਵੋਕੇਟ ਰਣਜੀਤ ਕੁਮਾਰ ਹਲਕਾ ਇੰਚਾਰਜ ਚੱਬੇਵਾਲ, ਸੀਨੀਅਰ ਆਗੂ ਯਾਮਿਨੀ ਗੌਮਰ, ਅਮਰਪ੍ਰੀਤ ਸਿੰਘ ਮਿੰਟੂ ਲਾਲੀ, ਐਡਵੋਕੇਟ ਰੋਹਿਤ ਜੋਸ਼ੀ, ਅਮਰਪਾਲ ਸਿੰਘ ਕਾਕਾ, ਬਲਵਿੰਦਰ ਸਿੰਘ ਬਿੱਟੂ, ਨਵੀ ਰੈਹਲ ਆਦਿ ਸਮੇਤ ਕਾਂਗਰਸੀ ਅਹੁਦੇਦਾਰ ਹਾਜ਼ਰ ਸਨ।