27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ 2 ਰੋਜ਼ਾ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸ਼ੁਰੂ

ਦਸੂਹਾ, 26 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਜਨਮ ਦਿਹਾੜੇ, ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ, ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਗੁਰਦੁਆਰਾ ਗਰਨਾ ਸਾਹਿਬ ਬੋਦਲ ਦਸੂਹਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈ। ਅੱਜ ਸਵੇਰੇ ਸਮਾਗਮ ਦੀ ਸਫਲਤਾ ਦੀ ਅਰਦਾਸ ਕੀਤੀ ਗਈ ਤੇ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਅਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਗਏ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਇਆ।

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਕਰਵਾਏ ਮੁਕਾਬਲਿਆਂ ਵਿਚ ਸ਼ਾਮਿਲ ਬੱਚੇ। ਤਸਵੀਰ : ਭੁੱਲਰ 27-09-2026
ਦਸੂਹਾ, 26 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਦੇ ਨਾਲ ਮੀਰੀ-ਪੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋਂ ਭਗਤ ਰਵਿਦਾਸ ਸਾਹਿਬ ਜੀ ਦੇ 650 ਸਾਲਾ ਜਨਮ ਦਿਹਾੜੇ, ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ, ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਚੌਥੀ ਵਿਰਸਾ ਸੰਭਾਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਗੁਰਦੁਆਰਾ ਗਰਨਾ ਸਾਹਿਬ ਬੋਦਲ ਦਸੂਹਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈ। ਅੱਜ ਸਵੇਰੇ ਸਮਾਗਮ ਦੀ ਸਫਲਤਾ ਦੀ ਅਰਦਾਸ ਕੀਤੀ ਗਈ ਤੇ ਸ਼ਬਦ ਕੀਰਤਨ ਮੁਕਾਬਲਾ, ਸ਼ਬਦ ਗਾਇਨ, ਤੰਤੀ ਸਾਜ ਵਾਦਨ ਅਤੇ ਤਾਲ ਸਾਜ ਵਾਦਨ ਕੰਪੀਟੀਸ਼ਨ ਮੁਕਾਬਲੇ ਕਰਵਾਏ ਗਏ ਤੇ ਸ਼ਾਮ ਨੂੰ ਧਾਰਮਿਕ ਕਵੀ ਦਰਬਾਰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਜਦ ਕਿ ਕਵੀ ਦਰਬਾਰ ਵਿਚ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ 27 ਸਤੰਬਰ ਨੂੰ ਦਿਨ ਦਸਤਾਰ ਦੁਮਾਲਾ ਸਜਾਉਣ ਦੇ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਸੰਬੰਧੀ ਪ੍ਰਸ਼ਨੋਤਰੀ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਕੰਠ ਮੁਕਾਬਲੇ ਤੇ ਨੈਸ਼ਨਲ ਗਤਕਾ ਮੁਕਾਬਲੇ ਜੋ ਕਿ ਸ਼ਾਮ 2 ਵਜੇ ਤੋਂ ਕਰਵਾਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਸਤਿਕਾਰ ਰੰਗ ਮੰਚ ਮੁਹਾਲੀ ਅਤੇ ਦਸਮੇਸ਼ ਅਖਾੜਾ ਗੁਰਦੁਆਰਾ ਮੰਜੀ ਸਾਹਿਬ ਕਰਨਾਲ ਦੀ ਪੇਸ਼ਕਾਰੀ ਅਣਖੀ ਬਘੇਲ ਸਿੰਘ ਧਾਰਮਿਕ ਨਾਟਕ ਵੀ ਸ਼ਾਮ ਨੂੰ ਪੇਸ਼ ਕੀਤਾ ਜਾਵੇਗਾ। ਜਿਸ ਦੇ ਲੇਖਕ ਹਨ ਅਸ਼ਵਨੀ ਕੁਮਾਰ ਸਾਵਨ ਤੇ ਨਿਰਦੇਸ਼ਕ ਜਸਬੀਰ ਸਿੰਘ ਗਿੱਲ ਹਨ ਧਾਰਮਿਕ ਨਾਟਕ ਕਰਵਾਇਆ ਜਾਵੇਗਾ। ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ, ਇੰਜੀਨੀਅਰ ਪ੍ਰਿਤਪਾਲ ਸਿੰਘ ਸੋਨੀ, ਜਸਵਿੰਦਰ ਸਿੰਘ ਮਣਕੂ, ਗੁਰ ਬਿਕਰਮ ਸਿੰਘ ਬਾਜਵਾ, ਆਕਾਸ਼ਦੀਪ ਸਿੰਘ ਬੋਬੀ, ਡਾਕਟਰ ਕੁਲਵਿੰਦਰ ਸਿੰਘ, ਰੁਪਿੰਦਰ ਸਿੰਘ ਵਿੱਕੀ ਗਿੱਲ, ਅਮਨਪ੍ਰੀਤ ਸਿੰਘ ਮੰਨਾ, ਮਨਜਿੰਦਰ ਸਿੰਘ, ਬਾਬਾ ਲਸ਼ਕਰ ਸਿੰਘ ਤੋ ਇਲਾਵਾ ਮੀਰੀ ਪੀਰੀ ਸੇਵਾ ਸੁਸਾਇਟੀ ਦੀ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ। ਸਟੇਟ ਸਕੱਤਰ ਦੀ ਭੂਮਿਕਾ ਹਰਮਨ ਪ੍ਰੀਤ ਕੌਰ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਸੰਤ ਅਨੂਪ ਸਿੰਘ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਬੈਂਚਾਂ, ਸਕਰਾਲਾ ਤੇ ਨੰਗਲ ਕਾਨੂੰਗੋ ’ਚ ਗੁਰਮਤਿ ਸਮਾਗਮ ਅਗਲੀ ਖ਼ਬਰ ਇੰਜ: ਕੇਹਰ ਸਿੰਘ ਪੰਨੂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।