27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ

ਹੁਸ਼ਿਆਰਪੁਰ, 26 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਸੈਰ-ਸਪਾਟਾ ਦਿਵਸ-2026 ਮਨਾਇਆ। ਇਸ ਸਾਲ ਦੇ ਸਮਾਗਮ ਦਾ ਵਿਸ਼ਾ ‘ਡਿਜੀਟਲ ਏਜੰਡਾ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸੈਰ-ਸਪਾਟੇ ਨੂੰ ਨਵਾਂ ਰੂਪ ਦੇਣਾ’ ਰਿਹਾ।

ਅਜੀਤ ਡੈਸਕ 27-09-2026
ਹੁਸ਼ਿਆਰਪੁਰ, 26 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ’ਚ ਵਿਸ਼ਵ ਸੈਰ-ਸਪਾਟਾ ਦਿਵਸ-2026 ਮਨਾਇਆ। ਇਸ ਸਾਲ ਦੇ ਸਮਾਗਮ ਦਾ ਵਿਸ਼ਾ ‘ਡਿਜੀਟਲ ਏਜੰਡਾ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸੈਰ-ਸਪਾਟੇ ਨੂੰ ਨਵਾਂ ਰੂਪ ਦੇਣਾ’ ਰਿਹਾ। ਇਸ ਦੌਰਾਨ ਸੈਰ-ਸਪਾਟਾ ਖੇਤਰ ਵਿਚ ਡਿਜੀਟਲ ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਧ ਰਹੀ ਭੂਮਿਕਾ ਨੂੰ ਉਜਾਗਰ ਕੀਤਾ। ਸਮਾਗਮ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਭੰਗੜਾ, ਗਿੱਧਾ, ਗਰੁੱਪ ਡਾਂਸ, ਸਭਿਆਚਾਰਕ ਵਾਕ ਤੇ ਪੋਸਟਰ ਮੇਕਿੰਗ ਮੁਕਾਬਲਾ ਮੁੱਖ ਆਕਰਸ਼ਣ ਰਹੇ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਰਾਹੀਂ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਪੇਸ਼ ਕਰਨ ਦੇ ਨਾਲ-ਨਾਲ ਸੈਰ-ਸਪਾਟਾ, ਤਕਨਾਲੋਜੀ ਅਤੇ ਸਭਿਆਚਾਰਕ ਸੰਭਾਲ ਸੰਬੰਧੀ ਆਪਣੇ ਰਚਨਾਤਮਿਕ ਵਿਚਾਰ ਵੀ ਪ੍ਰਗਟ ਕੀਤੇ। ਇਸ ਮੌਕੇ ਹੋਟਲ ਮੈਨੇਜਮੈਂਟ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨੀਸ਼ ਰਾਏ ਨੇ ‘ਡਿਜੀਟਲ ਏਜੰਡਾ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸੈਰ-ਸਪਾਟੇ ਨੂੰ ਨਵਾਂ ਰੂਪ ਦੇਣਾ’ ਵਿਸ਼ੇ ’ਤੇ ਜਾਣਕਾਰੀ ਭਰਪੂਰ ਭਾਸ਼ਨ ਦਿੱਤਾ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੇ ਅੰਤ ਵਿਚ ਡੀਨ ਯੂ. ਆਈ. ਸੀ. ਐੱਮ. ਡਾ. ਅਜੈ ਪਠਾਨੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ’ਚ ਕੌਮੀ ਧੀ ਦਿਵਸ ਮਨਾਇਆ ਅਗਲੀ ਖ਼ਬਰ ਦੀ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਠੱਕਰਵਾਲ ਦੇ ਸਮਾਰਟ ਸਕੂਲ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।