28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਪੋਰਟਸ ਅਥਾਰਿਟੀ ਆਫ਼ ਇੰਡੀਆ ਤੇ ਫਿੱਟ ਇੰਡੀਆ ਮੂਵਮੈਂਟ ਨੇ ਸਾਈਕਲਿਸਟ ਬਲਰਾਜ ਚੌਹਾਨ ਨੂੰ ਬਣਾਇਆ ਪੰਜਾਬ ਦਾ ਸਟੇਟ ਸਾਈਕਲਿੰਗ ਲੀਡਰ

ਹੁਸ਼ਿਆਰਪੁਰ, 27 ਸਤੰਬਰ (ਨਰਿੰਦਰ ਸਿੰਘ ਬੱਡਲਾ)-ਮਿਊਂਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਸਟੇਟ ਐਵਾਰਡੀ ਨੂੰ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਮਨਿਸਟਰੀ ਆਫ਼ ਯੂਥ ਤੇ ਖੇਡ ਵਿਭਾਗ) ਤੇ ਫਿੱਟ ਇੰਡੀਆ ਮੂਵਮੈਂਟ ਨੇ ਪੰਜਾਬ ਦੇ ਸਟੇਟ ਸਾਈਕਲਿੰਗ ਲੀਡਰ ਨਿਯੁਕਤ ਕੀਤਾ ਹੈ। ਇਸ ਸੰਬੰਧੀ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਜਨਰਲ ਮੇਅੰਕ ਸ੍ਰੀਵਾਸਤਵਾ ਵਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਚੌਹਾਨ ਨੂੰ ਇਹ ਜ਼ਿੰਮੇਵਾਰੀ ਸਾਈਕਲਿੰਗ ਰਾਹੀਂ ਤੰਦਰੁਸਤੀ, ਸਾਈਕਲਿੰਗ ਭਾਈਚਾਰਕ ਲਾਮਬੰਦੀ ਤੇ ਸਰਗਰਮ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਪ੍ਰਤੀ ਕੀਤੀ ਵਚਨਬੱਧਤਾ ਨੂੰ ਦੇਖਦਿਆਂ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਖੇਡ ਕਲੱਬਾਂ ਨੂੰ ਫਿੱਟ ਇੰਡੀਆ ਮੂਵਮੈਂਟ ਤਹਿਤ ਸਾਈਕਲਿੰਗ ਭਾਈਚਾਰਕ ਮੂਵਮੈਂਟ ਨਾਲ ਜੋੜਨ ਦੀ ਜ਼ਿੰਮੇਵਾਰੀ ਸੌਂਪੀ ਹੈ।

ਅਜੀਤ ਡੈਸਕ 28-09-2026
ਹੁਸ਼ਿਆਰਪੁਰ, 27 ਸਤੰਬਰ (ਨਰਿੰਦਰ ਸਿੰਘ ਬੱਡਲਾ)-ਮਿਊਂਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਦੇ ਸਵੱਛ ਭਾਰਤ ਮਿਸ਼ਨ ਦੇ ਬਰਾਂਡ ਅੰਬੈਸਡਰ ਬਲਰਾਜ ਸਿੰਘ ਚੌਹਾਨ ਸਟੇਟ ਐਵਾਰਡੀ ਨੂੰ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਮਨਿਸਟਰੀ ਆਫ਼ ਯੂਥ ਤੇ ਖੇਡ ਵਿਭਾਗ) ਤੇ ਫਿੱਟ ਇੰਡੀਆ ਮੂਵਮੈਂਟ ਨੇ ਪੰਜਾਬ ਦੇ ਸਟੇਟ ਸਾਈਕਲਿੰਗ ਲੀਡਰ ਨਿਯੁਕਤ ਕੀਤਾ ਹੈ। ਇਸ ਸੰਬੰਧੀ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਡਿਪਟੀ ਡਾਇਰੈਕਟਰ ਜਨਰਲ ਮੇਅੰਕ ਸ੍ਰੀਵਾਸਤਵਾ ਵਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਚੌਹਾਨ ਨੂੰ ਇਹ ਜ਼ਿੰਮੇਵਾਰੀ ਸਾਈਕਲਿੰਗ ਰਾਹੀਂ ਤੰਦਰੁਸਤੀ, ਸਾਈਕਲਿੰਗ ਭਾਈਚਾਰਕ ਲਾਮਬੰਦੀ ਤੇ ਸਰਗਰਮ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਪ੍ਰਤੀ ਕੀਤੀ ਵਚਨਬੱਧਤਾ ਨੂੰ ਦੇਖਦਿਆਂ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਪੰਜਾਬ ਭਰ ਦੇ ਵੱਖ-ਵੱਖ ਖੇਡ ਕਲੱਬਾਂ ਨੂੰ ਫਿੱਟ ਇੰਡੀਆ ਮੂਵਮੈਂਟ ਤਹਿਤ ਸਾਈਕਲਿੰਗ ਭਾਈਚਾਰਕ ਮੂਵਮੈਂਟ ਨਾਲ ਜੋੜਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਸੰਬੰਧੀ ਬਲਰਾਜ ਚੌਹਾਨ ਨੇ ਦੱਸਿਆ ਕਿ ਉਹ ਪੰਜਾਬ ਦੇ ਸ਼ਹਿਰਾਂ ਪਿੰਡਾਂ ਕਸਬਿਆਂ ਚ ਫਿੱਟ ਇੰਡੀਆ ਸੰਡੇ ਔਨ ਸਾਈਕਲ ਮੁਹਿੰਮ ਨੂੰ ਕਲੱਬਾਂ ਨਾਲ ਪਹੁੰਚ ਕਰਕੇ ਕਾਮਯਾਬ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਿਸ਼ਾਨਾ ਹਰੇਕ ਉਮਰ ਦੇ ਲੋਕਾਂ ਨੂੰ ਸਾਈਕਲਿੰਗ ਕਰਨ ਲਈ ਪ੍ਰੇਰਿਤ ਕਰਨਾ ਅਤੇ ਤੰਦਰੁਸਤ ਰਹਿਣ ਲਈ ਖੇਡਾਂ ਨਾਲ ਜੋੜਨਾ ਹੈ। ਜ਼ਿਕਰਯੋਗ ਹੈ ਕਿ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਹੁਣ ਤੱਕ ਉਹ 2 ਲੱਖ 16 ਹਜ਼ਾਰ ਕਿੱਲੋਮੀਟਰ ਤੋ ਵੱਧ ਦੇਸ਼ ਵਿਦੇਸ਼ ’ਚ ਸਾਈਕਲ ਚਲਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਟੇਟ ਐਵਾਰਡ ਵੀ ਮਿਲ ਚੁੱਕਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ-ਨਿਯੁਕਤ ਕੌਮੀ ਆਗੂਆਂ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।