30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦਸਮੇਸ਼ ਗਰਲਜ਼ ਕਾਲਜ ਵਿਖੇ ਮਨਾਇਆ ਐਨ. ਐੱਸ. ਐੱਸ. ਦਿਵਸ

ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐਨ. ਐੱਸ.

ਅਜੀਤ ਡੈਸਕ 29-09-2026
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਮੁਕੇਰੀਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਐਨ. ਐੱਸ. ਐੱਸ. ਯੂਨਿਟ ਵਲੋਂ ਐਨ. ਐੱਸ. ਐੱਸ. ਦਿਵਸ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਵਿਚ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ੇਸ਼ ਸਹਿਯੋਗ ਰਿਹਾ। ਪ੍ਰੋਗਰਾਮ ਮੌਕੇ ਐਨ. ਐੱਸ. ਐੱਸ. ਵਲੰਟੀਅਰਾਂ ਨੇ ਵੱਖ-ਵੱਖ ਕੈਂਪਾਂ ਤੇ ਸੇਵਾ-ਮੁਖੀ ਗਤੀਵਿਧੀਆਂ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਐਨ. ਐੱਸ. ਐੱਸ. ਰਾਹੀਂ ਉਨ੍ਹਾਂ ਵਿਚ ਅਨੁਸ਼ਾਸਨ, ਟੀਮ-ਭਾਵਨਾ, ਅਗਵਾਈ ਕਰਨ ਦੀ ਸਮਰੱਥਾ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੋਈ ਹੈ। ਸੀਨੀਅਰ ਵਲੰਟੀਅਰਾਂ ਨੇ ਨਵੇਂ ਮੈਂਬਰਾਂ ਨੂੰ ਸਰਗਰਮੀ ਨਾਲ ਅਜਿਹੇ ਕੰਮਾਂ ਵਿਚ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਤੇ ‘ਮੈਂ ਨਹੀਂ, ਤੁਸੀਂ ’ ਦੇ ਮੂਲ ਮੰਤਰ ਨੂੰ ਅਪਣਾਉਂਦਿਆਂ ਸਮਾਜ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਨ ਦਾ ਸੰਕਲਪ ਲਿਆ। ਪ੍ਰੋਗਰਾਮ ਨੇ ਵਿਦਿਆਰਥਣਾਂ ਵਿਚ ਸੇਵਾ, ਸਹਿਯੋਗ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਕਾਲਜ ਡਾਇਰੈਕਟਰ ਡਾ. ਗੁਰਮੀਤ ਕੌਰ ਗਿੱਲ ਵਲੋਂ ਪ੍ਰੋਗਰਾਮ ਨੂੰ ਖ਼ੂਬ ਸਹਾਇਆ ਗਿਆ। ਪ੍ਰੋਗਰਾਮ ਵਿਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ, ਸਕੂਲ ਦੇ ਵਾਈਸ ਪ੍ਰਿੰਸੀਪਲ ਮਨਪ੍ਰੀਤ ਕੌਰ, ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ (ਕਾਲਜ) ਮੈਡਮ ਸ਼ਿਖਾ ਸ਼ਰਮਾ, (ਸਕੂਲ) ਮੈਡਮ ਨੀਰਜ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਡੱਫਰ ਸਕੂਲ ਵਿਚ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।