ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਮਾਹਿਲਪੁਰ, 28 ਸਤੰਬਰ (ਰਜਿੰਦਰ ਸਿੰਘ)-ਜਥੇਦਾਰ ਹਰਬੰਸ ਸਿੰਘ ਸਰਹਾਲਾ ਦੀ ਸਰਪ੍ਰਸਤੀ ਹੇਠ ਚੱਲ ਰਹੀ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਚੰਬਲ ਖ਼ੁਰਦ ਵਿਖੇ ਕਰਵਾਇਆ। ਇਸ ਮੌਕੇ ਸਜਾਏ ਦੀਵਾਨ ਮੌਕੇ ਕੀਰਤਨੀ ਜਥਾ ਭਾਈ ਬਲਵੀਰ ਸਿੰਘ ਗੁਰਬਾਣੀ ਕੀਰਤਨ ਅਤੇ ਕਥਾਵਾਚਕ ਭਾਈ ਨਛੱਤਰ ਸਿੰਘ ਬ੍ਰਹਮਜੀਤ ਹੁਸ਼ਿਆਰਪੁਰ ਵਾਲਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ’ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਅਜੀਤ ਡੈਸਕ
29-09-2026